ਸਿੱਖਿਆ ਵਿਭਾਗ ਨੇ ਸਿੱਖਿਆ ਅਫ਼ਸਰਾਂ ਨੂੰ ਬੱਸ ਪਾਸ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ || Latest News

0
129

ਸਿੱਖਿਆ ਵਿਭਾਗ ਨੇ ਸਿੱਖਿਆ ਅਫ਼ਸਰਾਂ ਨੂੰ ਬੱਸ ਪਾਸ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਪੰਜਾਬ ਦੇ ਵੱਖ-ਵੱਖ ਸਰਕਾਰੀ, ਐਫੀਲੀਏਟਿਡ ਅਤੇ ਏਡਿਡ ਸਕੂਲਾਂ ‘ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰੀ ਬੱਸਾਂ ‘ਚ ਸਫ਼ਰ ਕਰਕੇ ਸਕੂਲ ਤੱਕ ਪਹੁੰਚਣ ਲਈ ਰਿਆਇਤੀ ਪਾਸ ਬਣਾਉਣ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਨ੍ਹਾਂ ਹਦਾਇਤਾਂ ‘ਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਨਵੇਂ ਦਾਖ਼ਲੇ ਅਤੇ ਪਹਿਲਾਂ ਤੋਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ ‘ਚ ਸਕੂਲ-ਵਾਰ ਰਿਆਇਤੀ ਦਰਾਂ ‘ਤੇ ਬੱਸ ਪਾਸਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ :ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ…

ਇਹ ਸੂਚਨਾ ਮੈਨੇਜਿੰਗ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਪਟਿਆਲਾ ਨੂੰ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਇਸੇ ਸੂਚਨਾ ਦੇ ਆਧਾਰ ‘ਤੇ ਵਿਦਿਆਰਥੀਆਂ ਦੇ ਰਿਆਇਤੀ ਬੱਸ ਪਾਸ ਬਣਦੇ ਹਨ।

LEAVE A REPLY

Please enter your comment!
Please enter your name here