ਚੋਣ ਕਮਿਸ਼ਨ ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਵਿੱਚ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਇਕ ਪੜਾਅ ਵਿੱਚ 12 ਨਵੰਬਰ ਨੂੰ ਪੈਣਗੀਆਂ ਤੇ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
17 ਅਕਤੂਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। 68 ਵਿਧਾਨ ਸਭਾ ਸੀਟਾਂ ‘ਤੇ ਹੋਵੇਗੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਪ੍ਰੋਟੋਕਾਲ ਨਾਲ ਚੋਣਾਂ ਹੋਣਗੀਆਂ। ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ। ਪੋਲਿੰਗ ਸਟੇਸ਼ਨ ‘ਤੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾਣਗੇ। ਚੋਣਾਂ ‘ਚ ਲੋਕਾਂ ਦੀ ਹਿੱਸੇਦਾਰੀ ਵਧੀ ਹੈ। ਵੋਟਿੰਗ ਦੀ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ।
ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 8 ਜਨਵਰੀ ਨੂੰ ਖ਼ਤਮ ਹੋਵੇਗਾ। ਕਮਿਸ਼ਨ ਨੇ ਚੋਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਾਲ ਹੀ ‘ਚ ਦੋਹਾਂ ਸੂਬਿਆਂ ਦਾ ਦੌਰਾ ਕੀਤਾ ਸੀ।