ਚਿਰਾਂ ਤੋਂ ਚੱਲ ਰਹੀ ਚਰਚਾ ਦਾ ਅੰਤ! ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਮਿਲੇਗਾ ਨਵਾਂ ਪ੍ਰਧਾਨ, ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ | ਜਿਸਦੇ ਚੱਲਦਿਆਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾ ਕਰਨ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਵੱਖ -ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ ਹੈ ।
16 ਨਵੰਬਰ ਨੂੰ ਦਿੱਤਾ ਸੀ ਅਸਤੀਫ਼ਾ
ਧਿਆਨਯੋਗ ਹੈ ਕਿ ਇਹ ਚਿਰਾਂ ਤੋਂ ਚਰਚਾ ਚੱਲ ਰਹੀ ਸੀ ਤੇ ਅੱਜ ਇਸਦਾ ਅੰਤ ਹੋ ਹੀ ਗਿਆ ਹੈ | 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਦਿੱਤਾ ਸੀ | ਜਿਸ ਤੋਂ ਬਾਅਦ ਅੱਜ ਉਹਨਾਂ ਦਾ ਇਹ ਅਸਤੀਫ਼ਾ ਆਖ਼ਿਰਕਾਰ ਮਨਜ਼ੂਰ ਕਰ ਹੀ ਲਿਆ | ਤੇ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ |