ਨਹੀਂ ਰਹੇ ਮਸ਼ਹੂਰ ਪੰਜਾਬੀ ਲੇਖਕ ਸੁਰਜੀਤ ਪਾਤਰ , 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

0
200
The famous Punjabi writer Surjit Patar is no more, said goodbye to the world at the age of 79

ਨਹੀਂ ਰਹੇ ਮਸ਼ਹੂਰ ਪੰਜਾਬੀ ਲੇਖਕ ਸੁਰਜੀਤ ਪਾਤਰ , 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

ਲੇਖਕ ਜਗਤ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ ਅਤੇ ਲੁਧਿਆਣਾ ਵਿਚ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ ਹਨ ।

ਪਦਮ ਸ਼੍ਰੀ ਨਾਲ ਕੀਤਾ ਜਾ ਚੁੱਕਾ ਸਨਮਾਨਿਤ

ਸੁਰਜੀਤ ਪਾਤਰ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸਨ ਜਿਨ੍ਹਾਂ ਨੇ ਸਾਹਿਤ ਦੇ ਖੇਤਰ ਵਿੱਚ ਆਪਣੀਆਂ ਕਵਿਤਾਵਾਂ ਤੇ ਲਿਖਤਾਂ ਨਾਲ ਅਹਿਮ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ | ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਜਿਨ੍ਹਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਬ੍ਰਿਖ ਅਰਜ ਕਰੇ, ਸੁਰ ਜ਼ਮੀਨ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ | ਇਸ ਦੇ ਨਾਲ ਹੀ ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ |

LEAVE A REPLY

Please enter your comment!
Please enter your name here