ਜ਼ਹਿਰੀਲੀ ਚੀਜ਼ ਨਿਗਲ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ || News of Punjab || Latest News
ਜਗਰਾਉਂ ਦੇ ਥਾਣਾ ਸੁਧਾਰ ਨੇੜੇ ਪੈਂਦੇ ਪਿੰਡ ਸੁਜਾਪੁਰ ਤੋਂ ਖ਼ੁਦਖੁਸ਼ੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ , ਜਿਸਦੀ ਉਮਰ 44 ਸਾਲ ਸੀ | ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
4 ਵਿਅਕਤੀਆਂ ‘ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਮ੍ਰਿਤਕ ਬਲਰਾਜ ਸਿੰਘ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਿਸ ਤੋਂ ਤੁਰੰਤ ਬਾਅਦ ਉਸਦੇ ਪਰਿਵਾਰ ਵੱਲੋਂ ਉਸਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ | ਜਿੱਥੇ ਸ਼ਨੀਵਾਰ ਸਵੇਰੇ ਉਸਦੀ ਮੌਤ ਹੋ ਗਈ | ਮ੍ਰਿਤਕ ਬਲਰਾਜ ਸਿੰਘ ਵੱਲੋਂ ਲਿਖੇ ਨੋਟ ਵਿੱਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਹੈ |
ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।