ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਸੋਹਾਣਾ ਵਿੱਚ ਬਣੇ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਬੀਤੇ ਕੱਲ੍ਹ ਸੋਹਾਣਾ ਵਿੱਚ ਦਮਦਮਾ ਝੀਲ ਕੋਲ ਬਣੇ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕੀਤਾ। ਨਗਰ ਯੋਜਨਾ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 5 AK-47 ਰਾਈਫਲਾਂ ਤੇ ਪਿਸਤੌਲ ਕੀਤੇ…

ਜ਼ਿਲ੍ਹਾ ਨਗਰ ਨਿਯੋਜਨ (ਡੀਟੀਪੀ) ਅਮਿਤ ਮਧੋਲਿਆ ਨੇ ਕਿਹਾ ਕਿ ਇਹ ਝੀਲ ਦੇ ਜਲਗ੍ਰਹਿਣ ਖੇਤਰ ਵਿੱਚ ਬਣਿਆ ਅਣਧਿਕਾਰਤ ਫਾਰਮ ਹਾਊਸ ਸੀ। ਇਨ੍ਹਾਂ ਤਿੰਨਾਂ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਹਾਊਸ ਬਿਨਾਂ ਕਿਸੇ ਮਨਜ਼ੂਰੀ ਦੇ ਅਰਾਵਲੀ ਰੇਂਜ ਵਿੱਚ ਬਣਾਏ ਗਏ ਸਨ।