ਲੋਕ ਸਭਾ ‘ਚ ਵਿੱਤ ਮੰਤਰੀ ਨੇ ਪੇਸ਼ ਕੀਤਾ ਵਿੱਤੀ ਸਾਲ 2023-24 ਦਾ ਆਰਥਿਕ ਸਰਵੇਖਣ ॥ Today News

0
40

ਲੋਕ ਸਭਾ ‘ਚ ਵਿੱਤ ਮੰਤਰੀ ਨੇ ਪੇਸ਼ ਕੀਤਾ ਵਿੱਤੀ ਸਾਲ 2023-24 ਦਾ ਆਰਥਿਕ ਸਰਵੇਖਣ

ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ। ਭਲਕੇ ਸੰਸਦ ਵਿੱਚ ਦੇਸ਼ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੱਜ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਪਿਛਲੇ ਵਿੱਤੀ ਸਾਲ ਦਾ ਆਰਥਿਕ ਸਰਵੇਖਣ ਪੇਸ਼ ਕੀਤਾ ਹੈ।

ਇਸਨੂੰ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ। ਦਰਅਸਲ, ਵਿੱਤ ਮੰਤਰਾਲੇ ਦਾ ਆਰਥਿਕ ਮਾਮਲਿਆਂ ਦਾ ਵਿਭਾਗ ਹਰ ਸਾਲ ਕੇਂਦਰੀ ਬਜਟ ਤੋਂ ਪਹਿਲਾਂ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕਰਦਾ ਹੈ। ਇਸਨੂੰ ਸੰਸਦ ਦੇ ਦੋਹਾਂ ਸਦਨਾਂ ਵਿੱਚ ਪੇਸ਼ ਕੀਤਾ ਜਾਂਦਾ ਹੈ। ਸਰਵੇ ਵਿੱਚ ਪਿਛਲੇ 12 ਮਹੀਨਿਆਂ ਵਿੱਚ ਭਾਰਤੀ ਅਰਥਵਿਵਸਥਾ ਵਿੱਚ ਹੋਏ ਵਿਕਾਸ ਦਾ ਰੀਵਿਊ ਹੁੰਦਾ ਹੈ। ਸਰਵੇ ਇਸ ਗੱਲ ਦੀ ਵੀ ਜਾਣਕਾਰੀ ਦੇਵੇਗਾ ਕਿ ਇਸ ਵਾਰ ਦੇ ਬਜਟ ਤੋਂ ਕੀ ਉਮੀਦਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: ਹੁਣ ਸੋਮਵਾਰ ਨੂੰ ਹੋਵੇਗੀ ਸਕੂਲਾਂ ‘ਚ ਛੁੱਟੀ, ਐਤਵਾਰ ਨੂੰ ਹੋਵੇਗੀ ਪੜ੍ਹਾਈ, ਨੋਟੀਫਿਕੇਸ਼ਨ ਹੋਇਆ ਜਾਰੀ ॥ Today News

ਕੱਲ੍ਹ ਨੂੰ ਦੇਸ਼ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਹੋਵੇਗਾ। ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਲਗਾਤਾਰ ਤੀਜੀ ਵਾਰ ਬਣੀ ਸਰਕਾਰ ਦੇ ਬਜਟ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਦੇ ਰੂਪ ਵਿੱਚ ਨਿਰਮਲਾ ਸੀਤਾਰਮਨ ਆਪਣੇ ਕਾਰਜਕਾਲ ਦਾ ਇਹ ਲਗਾਤਾਰ ਸੱਤਵਾਂ ਬਜਟ ਪੇਸ਼ ਕਰ ਕੇ ਇਤਿਹਾਸ ਰਚਣ ਜਾ ਰਹੀ ਹੈ।

ਆਰਥਿਕ ਸਰਵੇਖਣ ਦੀ ਪੇਸ਼ਕਾਰੀ ਤੋਂ ਬਾਅਦ, ਵਿੱਤ ਮੰਤਰੀ ਮੰਗਲਵਾਰ, 23 ਜੁਲਾਈ, 2024 ਨੂੰ ਵਿੱਤੀ ਸਾਲ 2024-25 ਲਈ ਪੂਰਾ ਬਜਟ ਪੇਸ਼ ਕਰਨਗੇ। ਇਹ ਲਗਾਤਾਰ ਸੱਤਵੀਂ ਵਾਰ ਹੋਵੇਗਾ ਜਦੋਂ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰੇਗੀ।

ਸੰਸਦ ਦਾ ਮਾਨਸੂਨ ਸੈਸ਼ਨ 12 ਅਗਸਤ ਤੱਕ ਚੱਲੇਗਾ। ਸੈਸ਼ਨ ਦੇ 22 ਦਿਨਾਂ ਵਿੱਚ 19 ਬੈਠਕਾਂ ਹੋਣਗੀਆਂ। 23 ਜੁਲਾਈ ਨੂੰ ਆਮ ਬਜਟ ਪੇਸ਼ ਕੀਤਾ ਜਾਵੇਗਾ। ਇਸਦੇ ਬਾਅਦ 6 ਨਵੇਂ ਬਿੱਲ ਪੇਸ਼ ਕੀਤੇ ਜਾਣਗੇ। ਜੰਮੂ-ਕਸ਼ਮੀਰ ਦਾ ਬਜਟ ਵੀ ਇਸੇ ਸੈਸ਼ਨ ਵਿੱਚ ਪੇਸ਼ ਹੋਵੇਗਾ।

LEAVE A REPLY

Please enter your comment!
Please enter your name here