ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਫਾਇਰਿੰਗ
ਕੈਨੇਡਾ (Canada )ਦੇ ਵੈਨਕੂਵਰ (Vancouver ) ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ ਹਨ।
ਇਹ ਵੀ ਪੜ੍ਹੋ ਪਟਿਆਲਾ ਪੁਲਿਸ ਨੇ ਨਵ-ਜਨਮੇ ਬੱਚਿਆਂ ਦੀ ਖਰੀਦੋ-ਫਰੋਖਤ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ || Punjab News
ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਇਕ ਪੋਸਟ ਕੀਤੀ ਗਈ ਹੈ, ਜਿਸ ਵਿਚ ਸਲਮਾਨ ਖਾਨ ਦਾ ਵੀ ਜ਼ਿਕਰ ਹੈ ਕਿ ਗੋਲੀਬਾਰੀ ਉਨ੍ਹਾਂ ਦੀ ਨੇੜਤਾ ਕਾਰਨ ਕੀਤੀ ਗਈ ਸੀ।
ਸੁਰੱਖਿਆ ਏਜੰਸੀਆਂ ਇਸ ਪੋਸਟ ਅਤੇ ਗੋਲੀਬਾਰੀ ਦੇ ਤੱਥਾਂ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਵੀ ਗੋਲਡੀ ਲਰੇਸ ਗੈਂਗ ਨੇ ਕੁਝ ਮਹੀਨੇ ਪਹਿਲਾਂ ਗਿੱਪੀ ਗਰੇਵਾਲ ਦੇ ਵਿਦੇਸ਼ੀ ਘਰ ‘ਤੇ ਗੋਲੀਆਂ ਚਲਾਈਆਂ ਸਨ। ਕੈਨੇਡੀਅਨ ਪੁਲਿਸ ਨੇ ਅਜੇ ਤੱਕ ਇਸ ਬਾਰੇ ਆਪਣੀ ਵੈੱਬਸਾਈਟ ਜਾਂ ਅਧਿਕਾਰਤ ਤੌਰ ‘ਤੇ ਕੋਈ ਪ੍ਰਤੀਕਿਰਿਆ ਸਾਂਝੀ ਨਹੀਂ ਕੀਤੀ ਹੈ। ਇਸ ਘਟਨਾ ‘ਤੇ ਏਪੀ ਢਿੱਲੋਂ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੈਨੇਡਾ ‘ਚ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਕਥਿਤ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਹ ਕਥਿਤ ਘਟਨਾ ਵੈਨਕੂਵਰ ਦੇ ਵਾਈਟ ਰੌਕ ਇਲਾਕੇ ‘ਚ ਵਾਪਰੀ ਸੀ ।