ਪੰਜਾਬ ‘ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ
ਪੰਜਾਬ ਦੀ ਭਗਵੰਤ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ‘ਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਲੋਹੜੀ ਤੋਂ ਬਾਅਦ ਪਟਿਆਲਾ ਦੇ ਕਿਲਾ ਮੁਬਾਰਕ ‘ਚ ਬਣਿਆ ਹੋਟਲ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਕਿਲਾ ਮੁਬਾਰਕ ਵਿੱਚ ਖੋਲ੍ਹਿਆ ਜਾਣ ਵਾਲਾ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਇੱਕ ਪਸੰਦੀਦਾ ਸਥਾਨ ਬਣ ਜਾਵੇਗਾ।
ਥਾਣੇ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਅਦਾਲਤ ‘ਚ ਕੀਤੇ ਗਏ ਪੇਸ਼ || Punjab News
ਪੰਜਾਬ ਕੈਬਨਿਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਸੰਮੇਲਨ ਕੇਂਦਰ ਸਥਾਪਿਤ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰੀ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰ ਦੇ ਆਲੇ-ਦੁਆਲੇ ਦੇ ਖੇਤਰ ਨੂੰ ਵਿਕਸਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਫਰਵਰੀ ਮਹੀਨੇ ਰੰਗਲਾ ਪੰਜਾਬ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।