ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ , ਲਏ ਜਾ ਸਕਦੇ ਨੇ ਵੱਡੇ ਫੈਸਲੇ || Political News

0
41
The first meeting of Modi 3.0 cabinet will be held today, big decisions can be taken

ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ , ਲਏ ਜਾ ਸਕਦੇ ਨੇ ਵੱਡੇ ਫੈਸਲੇ

ਨਰਿੰਦਰ ਮੋਦੀ ਲਗਾਤਾਰ ਤੀਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਹਨ | ਉਹਨਾਂ ਨੇ 9 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ |  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਸਹੁੰ ਚੁਕਾਈ। ਜਿਸ ਤੋਂ ਬਾਅਦ 71 ਕੇਂਦਰੀ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕਣ ਦੇ ਨਾਲ ਹੀ ਕੇਂਦਰ ਵਿੱਚ NDA ਦੀ ਸਰਕਾਰ ਬਣ ਗਈ ਹੈ। ਜਿਸ ਤੋਂ ਬਾਅਦ ਅੱਜ ਸ਼ਾਮ 5 ਵਜੇ ਨਵੀਂ ਬਣੀ NDA ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਕੀਤਾ ਗਿਆ ਆਯੋਜਿਤ

ਪ੍ਰਧਾਨ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਕੀਤਾ ਗਿਆ ਸੀ। ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਹਿਯੋਗੀਆਂ ਨੂੰ ਵਧਾਈ ਦਿੱਤੀ।

ਮੋਦੀ ਨੇ ਆਪਣੀ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ‘ਨੌਜਵਾਨਾਂ ਅਤੇ ਤਜ਼ਰਬੇ ਦਾ ਵਧੀਆ ਮਿਸ਼ਰਣ’ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਦਾ ਹਿੱਸਾ ਬਣਨ ਵਾਲੇ ਵਿਸ਼ਵ ਭਰ ਤੋਂ ਆਏ ਵਿਸ਼ੇਸ਼ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ 140 ਕਰੋੜ ਦੇਸ਼ਵਾਸੀਆਂ ਦੀ ਸੇਵਾ ਕਰਨ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦੀ ਵਚਨਬੱਧਤਾ ਵੀ ਪ੍ਰਗਟਾਈ।

ਇਹ ਵੀ ਪੜ੍ਹੋ :ਪੰਜਾਬ ਤੋਂ ਕਿਸਾਨ ਮੁੜ ਸ਼ੰਭੂ ਬਾਰਡਰ ਲਈ ਹੋਣਗੇ ਰਵਾਨਾ , ਮੰਗਾਂ ਨਾ ਪੂਰੀਆਂ ਹੋਣ ਤੱਕ ਧਰਨਾ ਰਹੇਗਾ ਜਾਰੀ

PM ਮੋਦੀ ਨੇ ਐਕਸ ‘ਤੇ ਕੀਤਾ ਪੋਸਟ

ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਕਿਹਾ, NDA ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਹਿਯੋਗੀਆਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੰਤਰੀਆਂ ਦੀ ਇਸ ਟੀਮ ਵਿੱਚ ਨੌਜਵਾਨਾਂ ਦੇ ਜੋਸ਼ ਅਤੇ ਤਜ਼ਰਬੇ ਦਾ ਸ਼ਾਨਦਾਰ ਸੁਮੇਲ ਹੈ। ਅਸੀਂ ਆਪਣੇ ਸਾਰੇ ਦੇਸ਼ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਨੇ ਅੱਗੇ ਲਿਖਿਆ, ਮੈਂ ਦੁਨੀਆ ਭਰ ਦੇ ਉਨ੍ਹਾਂ ਵਿਸ਼ੇਸ਼ ਮਹਿਮਾਨਾਂ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜੋ ਸਹੁੰ ਚੁੱਕ ਸਮਾਗਮ ਦਾ ਹਿੱਸਾ ਸਨ। ਵਿਸ਼ਵ ਭਰਾ ਹੋਣ ਦੇ ਨਾਤੇ, ਭਾਰਤ ਹਮੇਸ਼ਾ ਆਪਣੇ ਨਜ਼ਦੀਕੀ ਭਾਈਵਾਲਾਂ ਨਾਲ ਮਨੁੱਖਤਾ ਦੇ ਹਿੱਤ ਵਿੱਚ ਕੰਮ ਕਰੇਗਾ।

 

 

LEAVE A REPLY

Please enter your comment!
Please enter your name here