ਤੇਜ਼ ਰਫਤਾਰ ਕਾਰ ਦਾ ਕਹਿਰ, 3 ਮਹੀਨੇ ਦੀ ਬੱਚੀ ਦੀ ਹੋਈ ਮੌ.ਤ
ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਔੜ ਵਿਖੇ ਆਈ 20 ਕਾਰ ਤੇ ਬਲੈਰੋ ਗੱਡੀ ਦੀ ਟੱਕਰ ‘ਚ 3 ਮਹੀਨੇ ਦੀ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਮ੍ਰਿਤਕ ਬੱਚੀ ਦੇ ਮਾਤਾ-ਪਿਤਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।
ਆਈਜੀ ਸੁਖਚੈਨ ਗਿੱਲ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੀ ਜਾਣਕਾਰੀ ਕੀਤੀ ਸਾਂਝੀ || Punjab News
ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਦੇਰ ਰਾਤ ਫਿਲੌਰ ਤੋਂ ਨਵਾਂਸ਼ਹਿਰ ਵੱਲ ਆ ਰਹੀ ਆਈ-20 ਕਾਰ ਬੇਕਾਬੂ ਹੋ ਕੇ ਕਈ ਪਲਟੀਆਂ ਖਾ ਗਈ। ਇਹ ਕਾਰ ਤੇਜ਼ ਰਫਤਾਰ ਹੋਣ ਕਾਰਨ ਇੱਕ ਦੁਕਾਨ ਸਾਹਮਣੇ ਖੜ੍ਹੀ ਬਲੈਰੋ ਗੱਡੀ ਨਾਲ ਟਕਰਾ ਗਈ ਤੇ ਪਲਟੀਆ ਖਾਂਦੀ ਹੋਈ ਖੇਤ ਵਿੱਚ ਜਾ ਡਿੱਗੀ।
ਕਾਬਿਲੇਗੌਰ ਹੈ ਕਿ ਇਸ ਆਈ-20 ਕਾਰ ਦੀ ਸਪੀਡ 160 ਕਿਲੋਮੀਟਰ ਤੋਂ ਜ਼ਿਆਦਾ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ 3 ਮਹੀਨੇ ਦੀ ਬੱਚੀ ਦੀ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।