ਨਸ਼ੇ ਨੇ ਹੁਣ ਤੱਕ ਅਨੇਕਾਂ ਹੀ ਘਰਾਂ ਦੇ ਚਿਰਾਗ ਬੁਝਾ ਦਿੱਤੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਕਟੜਾ ਬੱਗੀ ਇਲਾਕੇ ’ਚ ਉਸ ਸਮੇਂ ਸੋਗ ਪੈਦਾ ਹੋ ਗਿਆ, ਜਦੋਂ ਨਸ਼ੇ ਦੇ ਕਹਿਰ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਨ (21) ਅਤੇ ਕਾਲੂ (18) ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ‘ਚ ਵਾਪਰੀ ਵੱਡੀ ਘਟਨਾ, ਬੇਰਹਿਮ ਵਿਅਕਤੀ ਨੇ ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ…
ਮਿਲੀ ਜਾਣਕਾਰੀ ਅਨੁਸਾਰ ਵੱਡੇ ਭਰਾ ਰੋਹਨ ਨੂੰ ਨਸ਼ਾ ਕਰਨ ਦੀ ਆਦਤ ਪੈ ਗਈ ਸੀ। ਨਸ਼ੇ ਦੀ ਪੂਰਤੀ ਲਈ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਪਿਛਲੇ ਕੁਝ ਦਿਨ ਪਹਿਲਾਂ ਹੀ ਨਸ਼ੇ ਦੇ ਮਾਮਲੇ ’ਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਜੇਲ੍ਹ ’ਚ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ ਜੇਲ੍ਹ ਸਥਿਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਰ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਤਰਨਤਾਰਨ ‘ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ
ਦੂਜੇ ਪਾਸੇ ਵੱਡੇ ਭਰਾ ਦੇ ਮੌਤ ਦੀ ਖ਼ਬਰ ਸੁਣਦਿਆਂ ਸਾਰ ਛੋਟੇ ਭਰਾ ਕਾਲੂ ਨੇ ਵੀ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਵੱਡੇ ਪੁੱਤਰ ਦੀ ਮੌਤ ਤੋਂ ਪੰਜ ਘੰਟੇ ਬਾਅਦ ਛੋਟੇ ਪੁੱਤਰ ਦੀ ਮੌਤ ਦੀ ਖ਼ਬਰ ਜਦੋਂ ਪਰਿਵਾਰ ਤੱਕ ਪਹੁੰਚੀ ਤਾਂ ਉਨ੍ਹਾਂ ‘ਤੇ ਦੁੱਖ ਦਾ ਪਹਾੜ ਟੁੱਟ ਪਿਆ। ਪਰਿਵਾਰ ਦੇ ਦੋ ਚਿਰਾਗ ਨਸ਼ੇ ਕਾਰਨ ਬੁਝ ਗਏ।