ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ
ਜਲੰਧਰ ਦਿਹਾਤੀ ਪੁਲਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦਿਹਾਤੀ ਪੁਲਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਮਰੀਕਾ ਵਿਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਅਤੇ ਸੋਰਵ ਗੁੱਜਰ ਗਿਰੋਹ ਦੇ ਸੰਪਰਕ ਵਿਚ ਸਨ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਆਦਮਪੁਰ ਵਿਚ ਆਪਣੇ ਵਿਰੋਧੀ ਗਿਰੋਹ ਦੇ ਗੁਰਗਿਆਂ ਦਾ ਕਤਲ ਕਰਨਾ ਸੀ। ਹਾਲਾਂਕਿ ਪਹਿਲਾਂ ਉਕਤ ਮੁਲਜ਼ਮ ਜਲੰਧਰ ਦਿਹਾਤੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਸੀ।
ਪੁਲਸ ਨੇ ਦੋਸ਼ੀਆਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ ਵਾਸੀ ਹੁਸ਼ਿਆਰਪੁਰ, ਜਸਵਿੰਦਰ ਸਿੰਘ ਉਰਫ਼ ਕਾਲਾ ਵਾਸੀ ਆਦਮਪੁਰ, ਹਲਜੀਤ ਸਿੰਘ ਉਰਫ਼ ਗੋਰਾ, ਚੰਦਰ ਸ਼ੇਖਰ ਉਰਫ਼ ਪੰਡਿਤ ਵਾਸੀ ਹੁਸ਼ਿਆਰਪੁਰ ਅਤੇ ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਡੂ ਵਾਸੀ ਕਪੂਰਥਲਾ ਦੇ ਰੂਪ ਵਿਚ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 4 ਪਿਸਤੌਲਾਂ, 8 ਜ਼ਿੰਦਾ ਰੌਂਦ, 8 ਮੈਗਜ਼ੀਨ, ਇਕ ਦੇਸੀ ਪਿਸਤੌਲ, ਇਕ ਜ਼ਿੰਦਾ ਰੌਦ ਅਤੇ ਦੋ ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ। ਸਾਰਾ ਸਾਮਾਨ ਦੋਸ਼ੀਆਂ ਨੇ ਵਾਰਦਾਤ ਵਿਚ ਇਸਤੇਮਾਲ ਕਰਨਾ ਸੀ। ਕਾਲਾ ਅਤੇ ਗੋਰਾ ‘ਤੇ ਪਹਿਲਾਂ ਵੀ ਲੁੱਟ ਦਾ ਇਕ-ਇਕ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ ||…
ਦੱਸਣਯੋਗ ਹੈ ਕਿ ਪੁਲਸ ਨੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਈਰਾਂ ਲਿੰਕਜ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਸਿਰਫ਼ ਹਥਿਆਰਾਂ ਦੀ ਸਪਲਾਈ ਕਰਨੀ ਸੀ। ਉਕਤ ਹਥਿਆਰਾਂ ਦਾ ਪੈਸਾ ਵੀ ਵਿਦੇਸ਼ ਤੋਂ ਸਿੱਧਾ ਸਪਲਾਇਰਾਂ ਨੂੰ ਭੇਜਿਆ ਗਿਆ ਸੀ।
ਪੁਲਸ ਨੇ ਅਗਲੇਰੀ ਜਾਂਚ ਕੀਤੀ ਸ਼ੁਰੂ
ਮਿਲੀ ਜਾਣਕਾਰੀ ਮੁਤਾਬਕ ਹਥਿਆਰਾਂ ਦਾ ਆਰਡਰ ਅਮਰੀਕਾ ਵਿਚ ਬੈਠੇ ਸਰਗਨਾ ਵੱਲੋਂ ਦਿੱਤਾ ਗਿਆ ਸੀ। ਦੋਸ਼ੀ ਖ਼ੁਦ ਹੀ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਏ ਸਨ। ਪੁਲਸ ਨੇ ਦੋਸ਼ੀਆਂ ਦੀ ਪੁੱਛਗਿੱਛ ਤੋਂ ਬਾਅਦ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਫਿਲੌਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਫਿਲੌਰ ਨੇੜਿਓਂ ਕੀਤੀ ਹੈ। ਦੋਸ਼ੀਆਂ ਖ਼ਿਲਾਫ਼ ਥਾਣਾ ਫਿਲੌਰ ‘ਚ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।