ਮੁੰਬਈ ਪੁਲਿਸ ਆਵੇਗੀ ਪੰਜਾਬ! ਸਲਮਾਨ ਖਾਨ ਦੀ ਰੇਕੀ ਕਰਨ ਵਾਲੇ ਗੈਂਗਸਟਰਾਂ ਤੋਂ ਹੋਵੇਗੀ ਪੁੱਛਗਿੱਛ

0
921

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਸ਼ੂਟਰ ਦੀਪਕ ਮੁੰਡੀ ਸਮੇਤ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਕਪਿਲ ਪੰਡਿਤ ਤੋਂ ਪੁੱਛਗਿੱਛ ਕਰਨ ਲਈ ਮੁੰਬਈ ਪੁਲਿਸ ਪੰਜਾਬ ਆਵੇਗੀ।

ਕਪਿਲ ਪੰਡਿਤ ਨੇ ਪੰਜਾਬ ਪੁਲਿਸ ਦੀ ਪੁੱਛਗਿੱਛ ‘ਚ ਦੱਸਿਆ ਹੈ ਕਿ ਉਸ ਨੇ ਸਲਮਾਨ ਖਾਨ ਨੂੰ ਮੁੰਬਈ ‘ਚ ਲਾਰੇਂਸ ਬਿਸ਼ਨੋਈ ਦੇ ਕਹਿਣ ‘ਤੇ ਮਾਰਨ ਦੀ ਰੇਕੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਮੁੰਬਈ ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੇ ਸੰਪਰਕ ‘ਚ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸੋਮਵਾਰ ਨੂੰ ਪੁਲਿਸ ਸਲਮਾਨ ਖ਼ਾਨ ਤੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟ ਪਹੁੰਚੀ। ਹਾਲਾਂਕਿ ਮੁੰਬਈ ਪੁਲਿਸ ਨੇ ਇਸ ਨੂੰ ਇੱਕ ਰੁਟੀਨ ਪ੍ਰਤੀਕਰਮ ਦੱਸਿਆ ਅਤੇ ਅਦਾਕਾਰ ਦੀ ਸੁਰੱਖਿਆ ਦਾ ਮੁਲਾਂਕਣ ਕਰਨ ਤੋਂ ਬਾਅਦ  ਮੁੰਬਈ ਪੁਲਿਸ ਉਥੋਂ ਵਾਪਸ ਚਲੀ ਗਈ। ਕਈ ਮੀਡੀਆ ਰਿਪੋਰਟਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਮੁੰਬਈ ਪੁਲਿਸ ਦੀ ਇੱਕ ਟੀਮ ਜਲਦੀ ਹੀ ਪੰਜਾਬ ਲਈ ਰਵਾਨਾ ਹੋਵੇਗੀ, ਜਿੱਥੇ ਉਹ ਇਸ ਮਾਮਲੇ ਵਿਚ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ: ਨਵਾਂਸ਼ਹਿਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਹੋਈ ਮੌਤ

ਕਪਿਲ ਪੰਡਿਤ ਨੇ ਸ਼ੁਰੂਆਤੀ ਪੁੱਛਗਿੱਛ ‘ਚ ਖੁਲਾਸਾ ਕੀਤਾ ਹੈ ਕਿ ਉਸ ਨੇ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ ‘ਤੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਮੁੰਬਈ ‘ਚ ਰੇਕੀ ਕੀਤੀ ਸੀ। ਰੇਕੀ ਕਰਨ ਵਾਲੇ ਲੋਕਾਂ ਦੇ ਰਹਿਣ-ਸਹਿਣ ਦੇ ਸਾਰੇ ਖਰਚੇ ਉਸ ਦੀ ਜ਼ਿੰਮੇਵਾਰੀ ਸੀ। ਇਹ ਪਲਾਨ ਸਲਮਾਨ ਖਾਨ ਨੂੰ ਮਾਰਨ ਲਈ ਸੰਪਤ ਨਹਿਰਾ ਨਾਲ ਮਿਲ ਕੇ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਸੰਪਤ ਨਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਪਿਲ ਪੰਡਿਤ ਦੀ ਗ੍ਰਿਫਤਾਰੀ ਤੋਂ ਬਾਅਦ ਦੱਸਿਆ ਸੀ ਕਿ ਉਸ (ਕਪਿਲ ਪੰਡਿਤ) ਨੇ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਨਿਸ਼ਾਨਾ ਬਣਾਉਣ ਲਈ ਮੁੰਬਈ ਵਿੱਚ ਰੇਕੀ ਕੀਤੀ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿੱਚੋਂ ਗ੍ਰਿਫ਼ਤਾਰੀ ਸਬੰਧੀ ਅਹਿਮ ਖ਼ੁਲਾਸੇ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਿਸ਼ਾਨੇ ’ਤੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਵੀ ਸੀ ਅਤੇ ਇਸ ਗਿਰੋਹ ਨੇ ਸੰਪਤ ਨਹਿਰਾ ਅਤੇ ਗੋਲਡੀ ਬਰਾੜ ਰਾਹੀਂ ਅਦਾਕਾਰ ਸਲਮਾਨ ਖ਼ਾਨ ਦੀ ਹੱਤਿਆ ਨੂੰ ਅੰਜਾਮ ਦੇਣ ਲਈ ਸੰਪਰਕ ਕੀਤਾ ਸੀ।

ਇਹ ਵੀ ਪੜ੍ਹੋ: ਵੱਡੀਆਂ ਕੰਪਨੀਆਂ ਨੇ ਪੰਜਾਬ ਵਿਚ ਨਿਵੇਸ਼ ਕਰਨ ਦੀ ਭਰੀ ਹਾਮੀ : CM ਭਗਵੰਤ ਮਾਨ

ਡੀਜੀਪੀ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਸਲਮਾਨ ਖ਼ਾਨ ਨੂੰ ਮਾਰਨ ਦੀ ਰਣਨੀਤੀ ਘੜਨ ਲਈ ਕਪਿਲ ਪੰਡਿਤ ਨੂੰ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਰੇਕੀ ਕਰਨ ਲਈ ਕਿਹਾ ਗਿਆ ਸੀ। ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਗਰੋਹ ਦੇ ਇਸ਼ਾਰੇ ’ਤੇ ਪਹਿਲਾਂ ਵੀ ਉਸ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਇਰਾਦੇ ਨਾਲ ਕਈ ਵਾਰ ਰੇਕੀ ਕੀਤੀ ਸੀ।

LEAVE A REPLY

Please enter your comment!
Please enter your name here