ਕਿਸਾਨਾਂ ਦੇ ਰੋਸ ਅੱਗੇ ਝੁਕੀ ਸਰਕਾਰ, ਸ਼ੰਭੂ ਮੋਰਚੇ ‘ਤੇ ਬਿਜਲੀ ਦੀ ਸਪਲਾਈ ਲਈ ਲਗਾਇਆ ਜਾਵੇਗਾ ਟ੍ਰਾਂਸਫਾਰਮਰ
ਸ਼ੰਭੂ ਮੋਰਚੇ ’ਤੇ ਬਿਜਲੀ ਦੀ ਆ ਰਹੀ ਸਮੱਸਿਆ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਗਗਨ ਚੌਕ ਵਿਖੇ ਧਰਨਾ ਲਗਾਇਆ ਗਿਆ ਸੀ। ਪਰ ਇਸ ਧਰਨੇ ਨੂੰ ਮੀਟਿੰਗ ਵਿਚ ਬਦਲ ਕੇ ਪਟਿਆਲਾ ਦੇ ਏ.ਡੀ.ਸੀ. (ਡਿਵੈਲਪਮੈਂਟ) ਡਾ. ਰਾਜਿੰਦਰ ਸਿੰਘ ਆਈ.ਏ.ਐੱਸ. ਨੇ ਕਿਸਾਨ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।
ਸਰਕਾਰ ਕਿਸਾਨਾਂ ਦੇ ਰੋਸ ਅੱਗੇ ਝੁਕੀ
ਜਿਸ ਸਦਕਾ ਸਰਕਾਰ ਕਿਸਾਨਾਂ ਦੇ ਰੋਸ ਅੱਗੇ ਝੁਕਦੀ ਨਜ਼ਰ ਆਈ ਤੇ ਬਿਜਲੀ ਦੇ ਟ੍ਰਾਂਸਫਾਰਮਰ ਸ਼ੰਭੂ ਮੋਰਚਾ ’ਤੇ ਤੁਰੰਤ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਜਿੰਨੀਆਂ ਵੀ ਮੰਗਾ ਸਨ ਉਸ ਹਰ ਮੰਗ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਕਿਸਾਨਾਂ ਦੀਆਂ ਮੰਗਾ ਵਿੱਚ ਫੌਗਿੰਗ, ਡਾਕਟਰ ਦੀ ਮੌਜੂਦਗੀ ਆਦਿ ਸ਼ਾਮਲ ਹਨ।
ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
ਧਿਆਨਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਵਿਖੇ ਜਾ ਕੇ ਕੀਤੇ ਜਾਣ ਵਾਲੇ ਸੰਘਰਸ਼ ਦੀ ਲੜੀ ਤਹਿਤ ਹਰਿਆਣਾ ਸਰਕਾਰ ਵੱਲੋਂ ਦਿੱਲੀ ਨੂੰ ਜਾਣ ਵਾਲੇ ਰਾਹ ਨੂੰ ਬੰਦ ਕੀਤੇ ਜਾਣ ਦੇ ਚਲਦਿਆਂ ਕਿਸਾਨਾਂ ਨੂੰ ਪੰਜਾਬ ਦੇ ਦੋ ਪ੍ਰਮੁੱਖ ਬਾਰਡਰਾਂ ਸ਼ੰਭੂ ਤੇ ਖਨੌਰੀ ਵਿਖੇ ਲੰਮੇ ਸਮੇਂ ਤੋਂ ਧਰਨਾ ਲਾਇਆ ਹੋਇਆ ਹੈ। ਇਹ ਧਰਨਾ ਕਾਫੀ ਸਮੇਂ ਤੋਂ ਲਗਾਤਾਰ ਜਾਰੀ ਹੈ |