ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਸਬੰਧੀ ਜਾਰੀ ਕਰ ਦਿੱਤੇ ਹੁਕਮ || News Update

0
37
The High Court has issued orders regarding the firing of firecrackers in Punjab, Haryana and Chandigarh

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਸਬੰਧੀ ਜਾਰੀ ਕਰ ਦਿੱਤੇ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਸਬੰਧੀ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ | ਇਸ ਦੇ ਨਾਲ ਹੀ ਹਾਈਕੋਰਟ ਨੇ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਕੀਤੀ ਸੀ ਦਾਇਰ

ਐਡਵੋਕੇਟ ਸੁਨੈਨਾ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਦੀ ਖਰੀਦ ਅਤੇ ਵਿਕਰੀ ਲਈ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ।

ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ

ਉੱਥੇ ਹੀ ਸੁਪਰੀਮ ਕੋਰਟ ਨੇ ਪਹਿਲਾਂ ਹੀ ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਤੈਅ ਕਰ ਦਿੱਤਾ ਹੈ, ਜਿਸ ਵਿਚ ਭਾਰੀ ਪਟਾਕਿਆਂ ਦੀ ਬਜਾਏ ਗਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਹੈ।

ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦੀ ਜਗ੍ਹਾ ਆਬਾਦੀ ਤੋਂ ਦੂਰ ਨਿਰਧਾਰਤ ਕੀਤੀ ਗਈ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਜਨਹਿੱਤ ਪਟੀਸ਼ਨ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ ‘ਚ ਹੋਈ ਸੁਣਵਾਈ, 31 ਅਕਤੂਬਰ ਨੂੰ ਹੋਵੇਗੀ ਕੇਂਦਰ ਤੇ ਪੰਜਾਬ ਸਰਕਾਰ ਦੀ ਬੈਠਕ

ਜਿਸਦੇ ਚੱਲਦਿਆਂ ਅੱਜ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ।

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here