ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ‘ਚ ਬਹਿਸ ਹੋਈ। ਅੱਜ ਤਕਰੀਬਨ 3 ਘੰਟੇ ਬਹਿਸ ਹੋਈ। ਦੱਸ ਦਈਏ ਕਿ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਬਿਕਰਮ ਮਜੀਠੀਆ ਡਰੱਗਜ਼ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।