ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ || News of Punjab

0
47
The holidays of these government employees of Punjab were cancelled

ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ

ਗਰਾਮ ਪੰਚਾਇਤ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਜਿਸਦੇ ਤਹਿਤ ਚੋਣਾਂ ਦੀ ਤਿਆਰੀ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਛੁੱਟੀ ਜਾਂ ਸਟੇਸ਼ਨ ਲੀਵ ਨਹੀਂ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ

ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੇ ਹੁਕਮਾਂ ਤਹਿਤ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਪਹਿਲਾਂ ਹੀ ਛੁੱਟੀ ਲੈ ਚੁੱਕੇ ਹਨ, ਉਨ੍ਹਾਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕੀਤੀਆਂ ਜਾਣ ।

ਇਹ ਕਦਮ ਪੰਚਾਇਤੀ ਚੋਣ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਸਾਰੀਆਂ ਲੋੜੀਂਦੀਆਂ ਚੋਣਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਸਾਰੇ ਸਕੂਲ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Sonam Bajwa ਨੇ ਰੱਖਿਆ ਬਾਲੀਵੁੱਡ ‘ਚ ਕਦਮ, ਇਸ ਫਿਲਮ ‘ਚ ਆਵੇਗੀ ਨਜ਼ਰ

ਮੁਲਾਜ਼ਮਾਂ ਨੂੰ ਵੱਖ-ਵੱਖ ਚੋਣ ਡਿਊਟੀਆਂ ਲਈ ਕੀਤਾ ਜਾ ਸਕਦਾ ਤਾਇਨਾਤ

ਨਾਲ ਹੀ ਚੋਣ ਪ੍ਰਕਿਰਿਆ ਦੌਰਾਨ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਵੱਖ-ਵੱਖ ਚੋਣ ਡਿਊਟੀਆਂ ਲਈ ਤਾਇਨਾਤ ਕੀਤਾ ਜਾ ਸਕਦਾ ਹੈ। ਇਸ ਕਾਰਨ ਉਨ੍ਹਾਂ ਨੂੰ ਹਮੇਸ਼ਾ ਤਿਆਰ ਰਹਿਣ ਅਤੇ ਆਪੋ-ਆਪਣੇ ਕੰਮ ਵਾਲੀ ਥਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here