ਤੇਜ਼ ਹਨ੍ਹੇਰੀ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ , ਮਾਂ ਦੇ ਲਈ ਲੈਣ ਜਾ ਰਿਹਾ ਸੀ ਦਵਾਈ || Punjab News

0
128
The incident happened to the young man during a heavy storm, he was going to take medicine for his mother

ਤੇਜ਼ ਹਨ੍ਹੇਰੀ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ ,  ਮਾਂ ਦੇ ਲਈ ਲੈਣ ਜਾ ਰਿਹਾ ਸੀ ਦਵਾਈ

ਬੀਤੀ ਰਾਤ ਤੇਜ਼ ਤੂਫਾਨ ਚੱਲਿਆ ਸੀ ਇਸ ਦੌਰਾਨ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ  ਇੱਕ ਦਰੱਖਤ ਬਿਜਲੀ ਦੇ ਖੰਭੇ ‘ਤੇ ਡਿੱਗ ਗਿਆ। ਜਿਸ ਕਾਰਨ ਖੰਭਾ ਟੁੱਟ ਗਿਆ ਅਤੇ ਉਸ ਦੇ ਹੇਠਾਂ ਇੱਕ ਵਿਅਕਤੀ ਦੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਸਤਪਾਲ ਕੁਮਾਰ ਵਜੋਂ ਹੋਈ ਹੈ।

ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਹੇਠੋਂ ਕੱਢਿਆ

ਮ੍ਰਿਤਕ ਦੇ ਭਰਾ ਚਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਸਤਪਾਲ ਆਪਣੀ ਮਾਂ ਦੀ ਦਵਾਈ ਲੈਣ ਘਰੋਂ ਨਿਕਲਿਆ ਸੀ। ਇਸੇ ਦੌਰਾਨ ਤੂਫ਼ਾਨ ਸ਼ੁਰੂ ਹੋ ਗਿਆ। ਪਿੱਪਲ ਦਾ ਵੱਡਾ ਦਰੱਖਤ ਟੁੱਟ ਕੇ ਬਿਜਲੀ ਦੇ ਖੰਭੇ ‘ਤੇ ਡਿੱਗ ਗਿਆ ਅਤੇ ਖੰਭਾ ਟੁੱਟ ਕੇ ਸਤਪਾਲ ‘ਤੇ ਡਿੱਗ ਗਿਆ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਹੇਠੋਂ ਕੱਢ ਕੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ :ਮੋਹਾਲੀ ‘ਚ ਵੱਡੀ ਵਾਰਦਾਤ , ਹੋਟਲ ਦੇ ਕਮਰੇ ‘ਚੋਂ ਮਿਲੀ ਕੁੜੀ ਦੀ ਲਾਸ਼

ਐਂਬੂਲੈਂਸ ਦੀ ਦੇਰੀ ਕਾਰਨ ਹੋਈ ਮੌਤ

ਚਰਨਜੀਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ 108 ਨੂੰ ਫੋਨ ਕਰਦਾ ਰਿਹਾ ਪਰ ਐਂਬੂਲੈਂਸ ਕਾਫੀ ਦੇਰ ਨਾਲ ਆਈ। ਉਸਦੇ ਭਰਾ ਦੀ ਮੌਤ ਦਾ ਕਾਰਨ ਵੀ ਇਹੀ ਸੀ। ਜਦੋਂ ਉਸ ਦੇ ਭਰਾ ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ ਤਾਂ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਚਰਨਜੀਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਂਬੂਲੈਂਸ ਦਾ ਹਾਦਸੇ ਵਾਲੀ ਥਾਂ ’ਤੇ ਤੁਰੰਤ ਪਹੁੰਚਣਾ ਯਕੀਨੀ ਬਣਾਇਆ ਜਾਵੇ।

 

 

 

 

LEAVE A REPLY

Please enter your comment!
Please enter your name here