ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ
ਬੀਸੀਸੀਆਈ ਨੇ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਸਮ੍ਰਿਤੀ ਮੰਧਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਵਿਸ਼ਵ ਕੱਪ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਫਾਈਨਲ ਮੈਚ 20 ਅਕਤੂਬਰ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਦਾ ਪਹਿਲਾ ਮੈਚ 4 ਅਕਤੂਬਰ ਨੂੰ ਨਿਊਜ਼ੀਲੈਂਡ ਨਾਲ ਹੋਵੇਗਾ।
ਇਹ ਵੀ ਪੜ੍ਹੋ – ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ
ਪਹਿਲਾਂ ਇਹ ਟੂਰਨਾਮੈਂਟ ਬੰਗਲਾਦੇਸ਼ ਵਿੱਚ ਖੇਡਿਆ ਜਾਣਾ ਸੀ, ਪਰ ਦੇਸ਼ ਵਿੱਚ ਰਾਜਨੀਤਿਕ ਤਖਤਾਪਲਟ ਤੋਂ ਬਾਅਦ ਆਈਸੀਸੀ ਨੇ ਟੂਰਨਾਮੈਂਟ ਨੂੰ ਯੂਏਈ ਵਿੱਚ ਤਬਦੀਲ ਕਰ ਦਿੱਤਾ। ਹੁਣ ਟੂਰਨਾਮੈਂਟ ਦੇ ਸਾਰੇ ਮੈਚ ਸ਼ਾਰਜਾਹ ਅਤੇ ਦੁਬਈ ਵਿੱਚ ਹੋਣਗੇ।
ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ (ਵਿਕਟਕੀਪਰ)*, ਪੂਜਾ ਵਸਤਰਕਰ, ਅਰੁੰਧਤੀ ਰੈਡੀ, ਰੇਣੁਕਾ ਸਿੰਘ ਠਾਕੁਰ, ਦਿਆਲਨ ਹੇਮਲਤਾ, ਆਸ਼ਾ ਸ਼ੋਭਨਾ, ਰਾਧਾ ਯਾਦਵ, ਸ਼੍ਰੇਅੰਕਾ ਪਾਟਿਲ*, ਸਜਨਾ ਸਜੀਵਨ।