ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ

0
26
Manpreet Iyali

ਚੰਡੀਗੜ੍ਹ, 20 ਨਵੰਬਰ 2026 : ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ 557ਵੇਂ ਪ੍ਰਕਾਸ਼ ਪੂਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋੋਲ੍ਹਣ ਦੀ ਵਿਧਾਇਕ ਮਨਪ੍ਰੀਤ ਇਯਾਲੀ (MLA Manpreet Ayali) ਨੇ ਮੰਗ ਕੀਤੀ ਹੈ ।

ਕੀ ਆਖਿਆ ਵਿਧਾਇਕ ਇਯਾਲੀ ਨੇ

ਅਕਾਲੀ ਦਲ `ਵਾਰਿਸ ਪੰਜਾਬ ਦੇ` ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (Sri Kartarpur Sahib Corridor) ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ ਸਗੋਂ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ । ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ ।

ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ

ਵਿਧਾਇਕ ਇਯਾਲੀ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੂਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲ ਕਦਮੀ ਕੀਤੀ ਜਾਵੇ । ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ ।

LEAVE A REPLY

Please enter your comment!
Please enter your name here