ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

0
2
Gulab Chand Kataria took oath as the new governor of Punjab

ਅੰਮ੍ਰਿਤਸਰ ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰਨ ਤੋਂ ਬਾਅਦ ਅੰਮਿਤਸਰ ਸ਼ਹਿਰ ਦੇ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਤੀਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ । ਉਹਨਾਂ ਕਿਹਾ ਕਿ ਪੰਜਾਬ ਜੋ ਆਪਣੀ ਦੇਸ਼ ਭਗਤੀ, ਸੂਰਬੀਰਾਂ, ਸ਼ਹੀਦਾਂ, ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਕਰਕੇ ਜਾਣਿਆ ਜਾਂਦਾ ਹੈ, ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਦੁਸ਼ਮਣ ਦੇਸ਼ ਤੋਂ ਨਸ਼ਾ ਤਸਕਰੀ ਜਾਰੀ ਹੈ ਪਰ ਇਸ ਨੂੰ ਫੜਨ ਲਈ ਸਾਡੀਆਂ ਫੋਰਸਾਂ ਵੀ ਦਿਨ ਰਾਤ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿੱਚ ਜ਼ਿਲਾ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਉਚ ਪੱਧਰ ਦੀਆਂ ਸੁਰੱਖਿਆ ਕਮੇਟੀਆਂ ਵੀ ਬਹੁਤ ਚੌਕਸੀ ਨਾਲ ਇਸ ਤਸਕਰੀ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ, ਜੋ ਕਿ ਵਧਾਈ ਦੀਆਂ ਪਾਤਰ ਹਨ।

ਨਸ਼ਾ ਪੰਜਾਬ ਹੀ ਨਹੀਂ ਸਾਰੇ ਦੇਸ਼ ਦੀ ਸਮੱਸਿਆ ਹੈ

ਉਹਨਾਂ ਕਿਹਾ ਕਿ ਨਸ਼ਾ ਇਸ ਵੇਲੇ ਕੇਵਲ ਪੰਜਾਬ ਦੀ ਹੀ ਸਮੱਸਿਆ ਨਹੀਂ ਬਲਕਿ ਇਹ ਸਾਰੇ ਦੇਸ਼ ਨੂੰ ਆਪਣੇ ਗ੍ਰਿਫਤ ਵਿੱਚ ਲੈ ਰਿਹਾ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕਿਉਂਕਿ ਸਰਹੱਦੀ ਸੂਬਾ ਹੈ ਅਤੇ ਇਥੋਂ ਨਸ਼ੇ ਦੀ ਤਸਕਰੀ ਆਸਾਨੀ ਨਾਲ ਹੋ ਜਾਂਦੀ ਹੈ, ਇਸ ਲਈ ਦੁਸ਼ਮਣ ਇਸ ਦਾ ਮੌਕਾ ਉਠਾਉਂਦੇ ਹੋਏ ਸਪਲਾਈ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਪਹਿਲਾਂ ਵੀ ਸਰਹੱਦ ਉੱਤੇ ਐਂਟੀ ਡਰੋਨ ਸਿਸਟਮ ਲਗਾਏ ਗਏ ਸਨ ਅਤੇ ਹੁਣ ਹੋਰ ਵਧਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੀ ਐਂਟੀ ਡਰੋਨ ਸਿਸਟਮ ਲਗਾਉਣ ਲਈ ਉਪਰਾਲੇ ਕਰ ਰਹੀ ਹੈ।

ਓਹਨਾਂ ਕਿਹਾ ਕਿ

ਉਹਨਾਂ ਕਿਹਾ ਕਿ ਅੰਮ੍ਰਿਤਸਰ ਸਰਕਟ ਹਾਊਸ ਤੋਂ ਸ਼ੁਰੂ ਹੋ ਕੇ ਕਸਟਮ ਚੌਕ ਹੁੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲਰੋਡ ਤੇ ਫਿਰ ਨਾਵਲਟੀ ਚੌਕ ਹੁੰਦੇ ਹੋਏ ਕੰਪਨੀ ਬਾਗ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਸਟੈਚੂ ਦੇ ਨਜ਼ਦੀਕ ਤੱਕ ਪੈਦਲ ਮਾਰਚ ਕੀਤਾ ਗਿਆ। ਸੰਬੋਧਨ ਕਰਦਿਆਂ ਬੱਚਿਆਂ ਅਤੇ ਮੋਹਤਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਯੋਗਦਾਨ ਪਾਉਣ। ਉਨਾ ਕਿਹਾ ਕਿ ਨਸ਼ਾ ਕੇਵਲ ਮੇਰੇ ਪੈਦਲ ਮਾਰਚ ਨਾਲ ਜਾਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਖਤਮ ਨਹੀਂ ਹੋ ਸਕਦਾ, ਇਸ ਨੂੰ ਖਤਮ ਕਰਨ ਲਈ ਜਨਤਾ ਦਾ ਸਾਥ ਹੋਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਜਿਸ ਵੀ ਪੰਚਾਇਤ ਨੂੰ ਖੇਡ ਮੈਦਾਨ ਬਣਾਉਣ ਲਈ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਨਾਲ ਰਾਬਤਾ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਬੱਚਿਆਂ ਨੂੰ ਗੁਰੂ ਘਰਾਂ ਅਤੇ ਮੰਦਰਾਂ ਨਾਲ ਜੋੜਨਾ ਵੀ ਨਸ਼ਾ ਮੁਕਤੀ ਲਈ ਬਹੁਤ ਵੱਡਾ ਉਪਰਾਲਾ ਹੋ ਸਕਦਾ ਹੈ। ਉਹਨਾਂ ਆਪਣੇ ਸਮੇਂ ਦੀਆਂ ਉਦਾਹਰਨਾਂ ਦਿੰਦੇ ਕਿਹਾ ਕਿ ਸਾਡੇ ਵੇਲੇ ਸਾਰੇ ਬੱਚੇ ਆਪਣੇ ਧਾਰਮਿਕ ਰਿਵਾਜਾਂ ਅਨੁਸਾਰ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਵਿੱਚ ਜਾਂਦੇ ਸਨ। ਜਿੱਥੋਂ ਉਹਨਾਂ ਦੀ ਧਾਰਮਿਕ ਤ੍ਰਿਪਤੀ ਤਾਂ ਹੁੰਦੀ ਹੀ ਸੀ ਨਾਲ ਸਮਾਜਿਕ ਬੁਰਾਈਆਂ ਤੋਂ ਬਚਣ ਦੀ ਪ੍ਰੇਰਨਾ ਵੀ ਮਿਲਦੀ ਸੀ ਜੋ ਕਿ ਸਾਰੀ ਜ਼ਿੰਦਗੀ ਉਹਨਾਂ ਦੇ ਕੰਮ ਆਉਂਦੀ ਸੀ ਪਰ ਹੁਣ ਬੱਚੇ ਮੋਬਾਈਲਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ। ਮਾਪੇ ਵੀ ਉਹਨਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਦੀ ਕੋਸ਼ਿਸ਼ ਨਹੀਂ ਕਰਦੇ, ਇਸ ਤੋਂ ਇਲਾਵਾ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਵੀ ਭੇਜਣ ਦੀ ਹਿੰਮਤ ਬੱਚਿਆਂ ਦੇ ਮਾਪੇ ਨਹੀਂ ਕਰਦੇ, ਜੋ ਕਿ ਕਰਨੀ ਬਹੁਤ ਜਰੂਰੀ ਹੈ । ਉਹਨਾਂ ਕਿਹਾ ਕਿ ਇੱਕ ਚੰਗਾ ਖਿਡਾਰੀ ਕੇਵਲ ਆਪਣੇ ਸਰੀਰ ਦੀ ਸਾਂਭ ਸੰਭਾਲa ਲਈ ਹੀ ਚੌਕਸ ਨਹੀਂ ਹੁੰਦਾ, ਬਲਕਿ ਉਹ ਹਾਰ ਜਿੱਤ ਨੂੰ ਬਰਦਾਸ਼ਤ ਕਰਨ, ਭਾਈਚਾਰਕ ਸਾਂਝ, ਅਨੁਸ਼ਾਸਨ ਵਰਗੇ ਵੱਡੇ ਗੁਣ ਵੀ ਸਿੱਖਦਾ ਹੈ। ਕਈ ਵਾਰ ਬੱਚਿਆਂ ਦੀ ਇਹ ਪਰਵਾਜ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਵੀ ਪਹੁੰਚ ਜਾਂਦੀ ਹੈ ਜੋ ਕਿ ਉਸ ਪਰਿਵਾਰ ਦਾ ਹੀ ਨਹੀਂ ਬਲਕਿ ਦੇਸ਼ ਦਾ ਨਾਮ ਰੋਸ਼ਨ ਕਰ ਜਾਂਦੇ ਹਨ। ਉਹਨਾਂ ਕਿਹਾ ਕਿ ਆਓ ਆਪਣੇ ਬੱਚਿਆਂ ਨੂੰ ਮੁੜ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ ਅਤੇ ਖੇਡ ਮੈਦਾਨਾਂ ਨਾਲ ਜੋੜੀਏ।

 

LEAVE A REPLY

Please enter your comment!
Please enter your name here