ਚੰਡੀਗੜ੍ਹ ਦੇ 200 ਫੁੱਟ ਉੱਚੇ ਮੋਬਾਈਲ ਟਾਵਰ ‘ਤੇ ਚੜ੍ਹਿਆ ਬੰਦਾ, CM ਮਾਨ ਨੂੰ ਮਿਲਣ ਦੀ ਕਰ ਰਿਹਾ ਜ਼ਿੱਦ || Chandigarh News

0
36
The man who climbed the 200 feet high mobile tower of Chandigarh insists on meeting CM Mann

ਚੰਡੀਗੜ੍ਹ ਦੇ 200 ਫੁੱਟ ਉੱਚੇ ਮੋਬਾਈਲ ਟਾਵਰ ‘ਤੇ ਚੜ੍ਹਿਆ ਬੰਦਾ, CM ਮਾਨ ਨੂੰ ਮਿਲਣ ਦੀ ਕਰ ਰਿਹਾ ਜ਼ਿੱਦ

ਚੰਡੀਗੜ੍ਹ ਦੇ ਸੈਕਟਰ-17 ‘ਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੱਸ ਸਟੈਂਡ ਵਿੱਚ ਅੱਜ ਤੜਕੇ ਪੁਲਿਸ ਸਟੇਸ਼ਨ ਦੇ ਵਿਚਕਾਰ ਪਾਰਕਿੰਗ ਵਿੱਚ ਇੱਕ ਵਿਅਕਤੀ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਇਸ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਇੱਥੇ ਐਂਟਰੀ ਬੰਦ ਕਰ ਦਿੱਤੀ ਹੈ। ਇਸ ਬੰਦੇ ਦੀ ਮੰਗ ਹੈ ਕਿ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖ ਸਕਣ।

ਮਾਨਸਾ ਵਿੱਚ ਚੱਲ ਰਿਹਾ ਜ਼ਮੀਨੀ ਵਿਵਾਦ

ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ ਅਤੇ ਉਸਦਾ ਨਾਮ ਵਿਕਰਮ ਸਿੰਘ ਹੈ। ਪੰਜਾਬ ਦੇ ਮਾਨਸਾ ਵਿੱਚ ਜ਼ਮੀਨੀ ਵਿਵਾਦ ਚੱਲ ਰਿਹਾ ਹੈ।ਜਿਸ ਕਾਰਨ ਉਹ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਥਾਣਿਆਂ ਦੇ ਗੇੜੇ ਮਾਰ ਰਹੇ ਹਨ ਪਰ ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ । ਉਸ ਦਾ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਸ ਦੇ ਮੋਢੇ ਵਿਚ ਫਰੈਕਚਰ ਹੋ ਗਿਆ ਸੀ।

ਉਸ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਪੁਲਿਸ ਤੋਂ ਹੀ ਇਸ ਮਾਮਲੇ ਵਿੱਚ ਕਾਰਵਾਈ ਦੀ ਆਸ ਰੱਖਦੇ ਹਨ ਜਾਂ ਫਿਰ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਤੋਂ ਬਹੁਤ ਆਸਾਂ ਹਨ।

ਇਹ ਵੀ ਪੜ੍ਹੋ :ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ , ਕਾਫ਼ੀ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਨੌਜਵਾਨ ਬੱਸ ਰਾਹੀਂ ਪੁੱਜਿਆ ਚੰਡੀਗੜ੍ਹ

ਪੁਲਿਸ ਵੱਲੋਂ ਲਗਾਤਾਰ ਉਸਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਚੰਡੀਗੜ੍ਹ ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਬੱਸ ਰਾਹੀਂ ਚੰਡੀਗੜ੍ਹ ਪੁੱਜਿਆ ਸੀ। ਸੈਕਟਰ-17 ਦੇ ਬੱਸ ਸਟੈਂਡ ‘ਤੇ ਉਤਰਨ ਤੋਂ ਬਾਅਦ ਉਹ ਸਿੱਧਾ ਪਿੱਛੇ ਗਿਆ ਅਤੇ ਮੋਬਾਈਲ ਟਾਵਰ ‘ਤੇ ਚੜ੍ਹ ਗਿਆ। ਨੌਜਵਾਨਾਂ ਦੀ ਧਮਕੀ ਦੇ ਮੱਦੇਨਜ਼ਰ ਪੁਲਿਸ ਨੇ ਮੌਕੇ ‘ਤੇ ਐਂਬੂਲੈਂਸ ਵੀ ਬੁਲਾ ਲਈ ਹੈ। ਇਸ ਸਮੇਂ ਨੌਜਵਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਾਇਆ ਜਾਵੇ। ਇਸ ਦੇ ਲਈ ਚੰਡੀਗੜ੍ਹ ਦੇ ਅਧਿਕਾਰੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਰਹੇ ਹਨ।

LEAVE A REPLY

Please enter your comment!
Please enter your name here