ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਇੰਡ ਲਿਆਇਆ ਜਾਵੇਗਾ ਭਾਰਤ
ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਜਿਸ ਨੂੰ ਕਿ ਅੱਜ ਸ਼ਾਮ ਕਰੀਬ 4 ਵਜੇ ਤੱਕ ਦਿੱਲੀ ਲਿਆਉਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ ਦਿੱਲੀ ਲੈ ਕੇ ਆ ਰਹੀ ਹੈ।
2018 ਵਿੱਚ ਹਾਂਗਕਾਂਗ ਵਿੱਚ ਕੀਤਾ ਗਿਆ ਸੀ ਗ੍ਰਿਫਤਾਰ
ਇਹ ਪੰਜਾਬ ਪੁਲਿਸ ਦੀ ਇੱਕ ਵੱਡੀ ਸਫਲਤਾ ਹੈ | ਉਸਨੂੰ ਭਾਰਤ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2018 ਵਿੱਚ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਵੱਲੋਂ ਲੰਬੀ ਕਾਨੂੰਨੀ ਲੜਾਈ ਲੜੀ ਗਈ।
ਇਹ ਵੀ ਪੜ੍ਹੋ : ਖੰਨਾ ‘ਚ ਸ਼ਿਵਲਿੰਗ ਦੀ ਬੇਅਦਬੀ ਤੇ ਚੋਰੀ ਮਾਮਲੇ ‘ਚ ਪੁਲਿਸ ਨੇ 4 ਦੋਸ਼ੀਆਂ ਨੂੰ ਕੀਤਾ ਕਾਬੂ
ਰੈੱਡ ਕਾਰਨਰ ਨੋਟਿਸ ਕੀਤਾ ਗਿਆ ਸੀ ਜਾਰੀ
ਇਸ ਤੋਂ ਪਹਿਲਾਂ ਬਦਮਾਸ਼ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ । ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ 6 ਕੈਦੀ ਫਰਾਰ ਹੋਏ ਸਨ।