ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਜਾਰੀ ਟੀ-20 ਮੁਕਾਬਲਿਆਂ ਦੀ ਲੜੀ ਦਾ ਦੂਜਾ ਮੁਕਾਬਲਾ 2 ਅਕਤੂਬਰ ਨੂੰ ਖੇਡਿਆ ਜਾਵੇਗਾ। ਇਹ ਮੁਕਾਬਲਾ ਐਤਵਾਰ ਨੂੰ ਬਰਸਾਪਾਰਾ ਸਟੇਡੀਅਮ ‘ਚ ਹੋਣਾ ਹੈ। ਇਸ ਮੁਕਾਬਲੇ ਤੋਂ ਪਹਿਲਾਂ ਕੁਝ ਭਾਰਤੀ ਖਿਡਾਰੀਆਂ ਨੇ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ। ਯੁਜਵੇਂਦਰ ਚਾਹਲ ਅਤੇ ਸ਼੍ਰੇਅਸ ਅਈਅਰ ਨੇ ਫਲਾਈਟ ਅਤੇ ਏਅਰਪੋਰਟ ਦੇ ਅੰਦਰ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਟੀ-20 ਮੈਚਾਂ ਦੀ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਖਤਰਨਾਕ ਇਨਸਵਿੰਗਰ ਨਾਲ ਦੱਖਣੀ ਅਫਰੀਕਾ ਦੇ ਬੱਲੇਬਾਜ਼ਾਂ ਨੂੰ ਹੈਰਾਨ ਕਰ ਦਿੱਤਾ। ਦੂਜੇ ਮੈਚ ਵਿੱਚ ਵੀ ਅਜਿਹਾ ਹੀ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: RBI Repo Rate: RBI ਨੇ ਫਿਰ ਵਧਾਏ ਰੇਪੋ ਰੇਟ
ਗੁਹਾਟੀ ਦੇ ਬਾਰਸਾਪਾਰਾ ਕ੍ਰਿਕੇਟ ਸਟੇਡੀਅਮ ਵਿੱਚ ਇਸ ਤੋਂ ਪਹਿਲਾਂ ਅਕਤੂਬਰ 2017 ਵਿੱਚ ਸਿਰਫ਼ ਇੱਕ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ ਗਿਆ ਸੀ। ਇਸ ਮੁਕਬਲੇ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਮੈਦਾਨ ‘ਤੇ ਜਨਵਰੀ 2020 ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ-20 ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। 2017-2021 ਤੱਕ ਇਸ ਮੈਦਾਨ ‘ਤੇ 16 ਟੀ-20 ਮੈਚਾਂ ਦਾ ਔਸਤ ਸਕੋਰ ਸਿਰਫ਼ 138.8 ਦੌੜਾਂ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਟੀ-20 ਮੈਚਾਂ ਵਿੱਚ ਟੀਮਾਂ ਲਈ ਹਾਈ ਸਕੋਰਿੰਗ ਨਹੀਂ ਰਿਹਾ ਹੈ। ਇਸ ਤੋਂ ਇਲਾਵਾ ਇੱਥੇ ਕੋਈ ਵੀ ਟੀਮ ਹੁਣ ਤੱਕ ਕੁੱਲ 180 ਤੋਂ ਵੱਧ ਦੌੜਾਂ ਨਹੀਂ ਬਣਾ ਸਕੀ ਹੈ। ਪੰਜ ਸਾਲ ਬਾਅਦ ਲੋਕਲ ਕ੍ਰਿਕੇਟ ਪ੍ਰੇਮੀ ਟੀ-20 ਮੈਚ ਦਾ ਆਨੰਦ ਲੈਣ ਲਈ ਤਿਆਰ ਹਨ।
ਇਹ ਵੀ ਪੜ੍ਹੋ: ਪਾਸਪੋਰਟ ਲਈ ਹੁਣ ਪੋਸਟ ਆਫਿਸ ਤੋਂ ਮਿਲੇਗਾ ਪੁਲਿਸ ਕਲੀਅਰੈਂਸ ਸਰਟੀਫਿਕੇਟ, ਇੰਝ ਕਰੋ ਅਪਲਾਈ
ਮੌਸਮ ਵਿਭਾਗ ਮੁਤਾਬਕ ਮੁਕਾਬਲੇ ਦੌਰਾਨ ਗੁਹਾਟੀ ਵਿੱਚ ਤਾਪਮਾਨ 28 ਡਿਗਰੀ ਰਹਿਣ ਦੀ ਸੰਭਾਵਨਾ ਹੈ। ਪਰ ਉਸ ਰਾਤ ਵੀ 99 ਫੀਸਦੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਛੇ ਫੀਸਦੀ ਗਰਜ-ਤੂਫਾਨ ਦੀ ਸੰਭਾਵਨਾ ਹੈ। ਇਸ ਲਈ 2 ਅਕਤੂਬਰ ਨੂੰ ਹੋਣ ਵਾਲੇ ਮੈਚ ਵਿੱਚ ਵਿਘਨ ਪੈ ਸਕਦਾ ਹੈ ਜਾਂ ਦੇਰੀ ਹੋ ਸਕਦੀ ਹੈ। ਹਾਲਾਂਕਿ ਅਸਾਮ ਕ੍ਰਿਕਟ ਸੰਘ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਕੁਦਰਤ ਦੇ ਪ੍ਰਕੋਪ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਹਨ।