ਕੇਂਦਰ ਤੇ ਅੰਦੋਲਨਕਾਰੀ ਕਿਸਾਨਾਂ ਦੀ ਮੀਟਿੰਗ ਹੋਈ ਖਤਮ, 22 ਫਰਵਰੀ ਨੂੰ ਹੋਵੇਗੀ ਦੁਬਾਰਾ ਗੱਲਬਾਤ
ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਕਾਰ 5ਵੇਂ ਦੌਰ ਦੀ ਗੱਲਬਾਤ ਲਗਭਗ 3 ਘੰਟਿਆਂ ਬਾਅਦ ਸਮਾਪਤ ਹੋ ਗਈ। ਇਸ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕੀਤੀ।
ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਜਲਦੀ ਹੀ ਕਿਸਾਨ ਆਗੂ ਬਾਹਰ ਆ ਕੇ ਇਸ ਬਾਰੇ ਜਾਣਕਾਰੀ ਦੇਣਗੇ। ਕਿਸਾਨਾਂ ਵੱਲੋਂ 28 ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਸੂਤਰਾਂ ਅਨੁਸਾਰ ਇਹ ਮੁਲਾਕਾਤ ਬਹੁਤ ਚੰਗੇ ਮਾਹੌਲ ਵਿੱਚ ਹੋਈ।
ਦੱਸ ਦਈਏ ਕਿ ਕਿਸਾਨ 13 ਫਰਵਰੀ, 2024 ਤੋਂ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ, ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਵਾਲੇ ਕਾਨੂੰਨ ਅਤੇ ਹੋਰ ਮੰਗਾਂ ਦੀ ਮੰਗ ਕਰ ਰਹੇ ਹਨ।