ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ || Punjab News

0
174

ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ

 ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਅੱਜ (ਐਤਵਾਰ) ਪਟਿਆਲਾ ਪੁਲਿਸ ਲਾਈਨ ਵਿਖੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੋਈ ਸੜਕ ਬੰਦ ਨਹੀਂ ਕੀਤੀ ਹੋਈ, ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਮੀਟਿੰਗ ਸਬੰਧੀ ਕੋਈ ਏਜੰਡਾ ਨਹੀਂ ਸੀ

ਉਨ੍ਹਾਂ ਕਿਹਾ ਕਿ ਅਸੀਂ ਇਹ ਕੇਸ ਅਦਾਲਤ ਵਿੱਚ ਨਹੀਂ ਲੈ ਕੇ ਗਏ, ਸਰਕਾਰ ਵੱਲੋਂ ਲਿਆ ਗਿਆ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ। ਪਰ ਅਸੀਂ ਬਿਨਾਂ ਟਰੈਕਟਰ-ਟਰਾਲੀ ਤੋਂ ਦਿੱਲੀ ਨਹੀਂ ਜਾਵੇਗੇ। ਇਸ ਤੋਂ ਇਲਾਵਾ ਮੀਟਿੰਗ ਸਬੰਧੀ ਕੋਈ ਏਜੰਡਾ ਨਹੀਂ ਸੀ। ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ 21 ਤਰੀਕ ਨੂੰ ਵੀ ਇਸ ਮਾਮਲੇ ਸਬੰਧੀ ਮੀਟਿੰਗ ਹੋਈ ਸੀ ਅਤੇ ਉਹ ਮੀਟਿੰਗ ਵੀ ਬੇਸਿੱਟਾ ਰਹੀ ਸੀ।

LEAVE A REPLY

Please enter your comment!
Please enter your name here