ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ
ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਅੱਜ (ਸ਼ਨੀਵਾਰ) ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਉਗਰਾਹਾਂ ਦੇ ਸਮੂਹ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਣੀ ਸੀ ਪਰ ਉਨ੍ਹਾਂ ਵੱਲੋਂ ਹਾਜ਼ਰ ਨਾ ਹੋਣ ਦੇ ਫੈਸਲੇ ਕਾਰਨ ਇਹ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪ੍ਰਸਤਾਵਿਤ ਗੱਲਬਾਤ ‘ਚ ਡੈੱਡਲਾਕ ਜਾਰੀ ਹੈ।
ਡੇਟਿੰਗ ਐਪ ‘ਤੇ ਕਰਦਾ ਸੀ ਦੋਸਤੀ, 700 ਕੁੜੀਆਂ ਨੂੰ ਲਿਆ ਝਾਂਸੇ ‘ਚ || Latest News
ਦੱਸ ਦੇਈਏ ਕਿ 3 ਜਨਵਰੀ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਥੇਬੰਦੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸ ਦਿਨ ਦੀ ਮੀਟਿੰਗ ਰੱਦ ਕਰਨੀ ਪਈ। ਸੁਪਰੀਮ ਕੋਰਟ ਦੀ ਕਮੇਟੀ ਨੇ ਅੱਜ ਉਗਰਾਹਾਂ ਗਰੁੱਪ ਨੂੰ ਗੱਲਬਾਤ ਲਈ ਬੁਲਾਇਆ ਸੀ ਪਰ ਇਸ ਗਰੁੱਪ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।
ਲੰਬਿਤ ਮੰਗਾਂ ਬਾਰੇ ਨਹੀਂ ਚੁੱਕੇ ਗਏ ਠੋਸ ਕਦਮ
ਕਿਸਾਨਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਰਕਾਰ ਦੇ ਸਟੈਂਡ ਦਾ ਸਮਰਥਨ ਕਰਨ ਲਈ ਕਮੇਟੀ ਬਣਾਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ, ਕਰਜ਼ਾ ਮੁਆਫ਼ੀ ਅਤੇ ਹੋਰ ਲੰਬਿਤ ਮੰਗਾਂ ਬਾਰੇ ਠੋਸ ਕਦਮ ਨਹੀਂ ਚੁੱਕੇ ਗਏ। ਉਗਰਾਹਾਂ ਗਰੁੱਪ ਨੇ ਰਾਜੇਵਾਲ ਦੇ ਫੈਸਲੇ ਦਾ ਸਮਰਥਨ ਕੀਤਾ ਅਤੇ ਸਪੱਸ਼ਟ ਕੀਤਾ ਕਿ ਉਹ ਇਸ ਕਮੇਟੀ ਨਾਲ ਗੱਲਬਾਤ ਦਾ ਹਿੱਸਾ ਨਹੀਂ ਬਣਨਗੇ।