ਨਵਾਂ ਸਾਲ ਹੋਇਆ ਸ਼ੁਰੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਹੋ ਰਹੀ ਹੈ ਨਤਮਸਤਕ

0
65

ਨਵੇਂ ਵਰ੍ਹੇ ਦੀ ਆਮਦ ਨੂੰ ਲੈ ਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਦੱਸ ਦਈਏ ਕਿ ਸੰਗਤ ਬੀਤੀ ਰਾਤ ਤੋਂ ਹੀ ਦਰਬਾਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਸੀ।

ਦੱਸ ਦਈਏ ਕਿ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਤੇ ਇਸਦੇ ਨਾਲ ਹੀ ਸੰਗਤਾਂ 4 ਤੋਂ 7 ਘੰਟੇ ਤੱਕ ਕਤਾਰਾਂ ’ਚ ਇੰਤਜਾਰ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਲਈ ਗੁਰੂ ਘਰ ਦਾ ਅਸ਼ੀਰਵਾਦ ਲੈ ਰਹੀਆਂ ਹਨ। ਭਾਰੀ ਠੰਡ ਅਤੇ ਲੰਬੇ ਇੰਤਜਾਰ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਚ ਕੋਈ ਕਮੀ ਨਹੀਂ ਦੇਖਣ ਨੂੰ ਮਿਲੀ।

ਸੰਗਤਾਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝ ਰਹੀਆਂ ਹਨ ਕਿ ਉਨ੍ਹਾਂ ਨੂੰ ਇਸ ਮਹੱਤਵਪੂਰਨ ਦਿਹਾੜੇ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ। ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੀ ਰਿਹਾਇਸ਼, ਲੰਗਰ, ਮੈਡੀਕਲ ਸਹਾਇਤਾ ਅਤੇ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

LEAVE A REPLY

Please enter your comment!
Please enter your name here