ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 27 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ || Punjab Update

0
30
The next hearing in the Sidhu Moosewala murder case will be held on November 27

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ 27 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਏ ਕਾਫ਼ੀ ਸਮਾਂ ਹੋ ਚੁੱਕਿਆ ਹੈ ਪਰ ਅਜੇ ਤੱਕ ਉਹਨੂੰ ਇਨਸਾਫ਼ ਨਹੀਂ ਮਿਲ ਪਾਇਆ ਹੈ | ਇਸ ਦੇ ਨਾਲ ਹੀ ਹੁਣ ਪਿਤਾ ਬਲਕੌਰ ਸਿੰਘ ਨੇ ਵੀ ਛੋਟੇ ਸਿੱਧੂ ਦੀ ਪਹਿਲੀ ਝਲਕ ਦਿਖਾ ਦਿੱਤੀ ਹੈ ਜਿਸ ਨੂੰ ਸਾਰੇ ਫੈਨਜ਼ ਵੱਲੋਂ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ | ਉੱਥੇ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ।

ਇਹ ਵੀ ਪੜ੍ਹੋ : ਇਸ ਰੇਲਵੇ ਸਟੇਸ਼ਨ ‘ਤੇ ਹੋਇਆ ਬੰਬ ਧਮਾਕਾ, 5 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਕਿਸੇ ਕਾਰਨ ਪੇਸ਼ ਨਹੀਂ ਹੋਏ ਅਤੇ ਮੁਲਜ਼ਮਾਂ ਦੀ ਵੀਡਿਉ ਕਾਨਫ੍ਰੈਸਿੰਗ ਦੇ ਮਾਧਿਅਮ ‘ਚ ਪੇਸ਼ੀ ਕਰਵਾਈ ਗਈ। ਅਦਾਲਤ ਨੇ ਗਵਾਹੀ ਲਈ ਅਗਲੀ ਸੁਣਵਾਈ 27 ਨਵੰਬਰ 2024 ਨੂੰ ਰੱਖੀ ਹੈ।

LEAVE A REPLY

Please enter your comment!
Please enter your name here