ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਸੋਸ਼ਲ ਮੀਡੀਆ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਧੀ, ਭਤੀਜਾ ਅਤੇ ਭਰਾ ਨੂੰ ਲੈ ਕੇ ਘਲ ਖੁਰਦ ਦੇ ਨਜ਼ਦੀਕ ਆਪਣੀ ਕਾਰ ਨਹਿਰ ਵਿੱਚ ਸੁੱਟ ਕੇ ਖੁਦਕੁਸ਼ੀ ਕਰ ਲਈ ਹੈ। ਕਈ ਘੰਟਿਆਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਵਿਅਕਤੀ ਵੱਲੋਂ ਕਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਗਈ ਹੈ।
ਵੀਡੀਓ ਵਿੱਚ ਉਸਨੇ ਆਪਣੀ ਪਤਨੀ ਦੇ ਇਕ ਫਾਈਨੈਂਸਰ ਨਾਲ ਨਜਾਇਜ਼ ਸਬੰਧ ਹੋਣ ਦਾ ਦੋਸ਼ ਲਗਾਇਆ। ਮ੍ਰਿਤਕ ਦੀ ਪਹਿਚਾਣ ਬੁਧਵਾਰਾ ਮੁਹੱਲਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ, ਭਰਾ ਹਰਪ੍ਰੀਤ ਸਿੰਘ, ਧੀ ਗੁਰਲੀਨ ਕੌਰ ਅਤੇ ਭਤੀਜਾ ਅਗਮ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਕਈ ਘੰਟੇ ਬਚਾਓ ਕਾਰਜ ਕਰਨ ਤੋਂ ਬਾਅਦ ਸਾਰਿਆਂ ਨੂੰ ਬਾਹਰ ਕੱਢਿਆ ਗਿਆ, ਪ੍ਰੰਤੂ ਉਦੋਂ ਤੱਕ ਸਾਰਿਆਂ ਦੀ ਮੌਤ ਹੋ ਚੁੱਕੀ ਸੀ।