ਉਡਾਣ ਭਰਦੇ ਸਮੇਂ ਜਹਾਜ਼ ਹੋਇਆ ਕ੍ਰੈਸ਼, 18 ਲੋਕਾਂ ਦੀ ਹੋਈ ਮੌ.ਤ ॥ Latest News

0
52

ਉਡਾਣ ਭਰਦੇ ਸਮੇਂ ਜਹਾਜ਼ ਹੋਇਆ ਕ੍ਰੈਸ਼, 18 ਲੋਕਾਂ ਦੀ ਹੋਈ ਮੌ.ਤ

ਨੇਪਾਲ ‘ਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਜਾਣ ਨਾਲ ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।

ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। 9N-AME ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਕਾਠਮੰਡੂ ਪੋਸਟ ਮੁਤਾਬਕ ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ।

ਇਹ ਵੀ ਪੜ੍ਹੋ: ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ ਦਿੱਤੀ ਮਾਤ, ਸੈਮੀਫਾਈਨਲ ‘ਚ ਬਣਾਈ ਜਗ੍ਹਾ ॥ Latest News

ਰਿਪੋਰਟਾਂ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ‘ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਚਸ਼ਮਦੀਦਾਂ ਨੇ ਕਾਠਮੰਡੂ ਪੋਸਟ ਨੂੰ ਦੱਸਿਆ ਕਿ, “ਜਹਾਜ਼ ਨੇ ਰਨਵੇਅ ਦੇ ਦੱਖਣੀ ਸਿਰੇ ਤੋਂ ਉਡਾਣ ਭਰੀ ਸੀ। ਜਹਾਜ਼ ਵਿੱਚ ਅਚਾਨਕ ਝਟਕਾ ਲੱਗਾ ਅਤੇ ਇਸ ਦਾ ਵਿੰਗ ਜ਼ਮੀਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਬੁੱਢਾ ਏਅਰ ਹੈਂਗਰ ਵਿੱਚ ਜਾ ਡਿੱਗਿਆ। ਰਨਵੇ ਦੇ ਪੂਰਬੀ ਪਾਸੇ ਅਤੇ ਰਾਡਾਰ ਸਟੇਸ਼ਨ ਦੇ ਵਿਚਕਾਰ ਡਿੱਗ ਗਿਆ।

LEAVE A REPLY

Please enter your comment!
Please enter your name here