ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ
ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਸਮੂਹ ਸਬ-ਡਵੀਜਨਾਂ ਵਿੱਚ ਅੱਜ ਆਪ੍ਰੇਸ਼ਨ ਈਗਲ-5 ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸੇ ਦੇ ਚੱਲਦਿਆਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈ ਆਂਵਲਾ ਚ ਵੀ ਕਾਸਕੋ ਅਪ੍ਰੇਸ਼ਨ ਚਲਾਇਆ, ਸ਼ੱਕੀ ਘਰਾਂ ਚ ਪਹੁੰਚ ਕੇ ਤਲਾਸ਼ੀ ਲਈ ਅਤੇ ਕੁਝ ਸ਼ਕੀ ਵਿਅਕਤੀਆਂ ਨੂੰ ਰਾਊਂਡਅਪ ਕਰਨ ਦੇ ਨਾਲ ਕੁਝ ਵਹੀਕਲ ਵੀ ਜ਼ਬਤ ਕੀਤੇ।
ਆਪ੍ਰੇਸ਼ਨ ਰਹਿਣਗੇ ਜਾਰੀ
ਇਸ ਮੌਕੇ ਡੀ.ਆਈ.ਜੀ. ਫਰੀਦਕੋਟ ਰੇਂਜ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ IPS, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਪੈਸ਼ਲ ਕਾਰਡਨ ਐਂਡ ਸਰਚ ਓਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰਾਂ ਦੇ ਆਪ੍ਰੇਸ਼ਨ ਜਾਰੀ ਰਹਿਣਗੇ।
ਇਹ ਵੀ ਪੜ੍ਹੋ : ਸੇਵਾਮੁਕਤ ਅਧਿਆਪਕਾਂ ਦੀ ਹੋਣ ਜਾ ਰਹੀ ਮੁੜ ਭਰਤੀ , ਹਰ ਮਹੀਨੇ ਮਿਲਣਗੇ 6000 ਰੁਪਏ
ਡਰੱਗ ਹੌਟਸਪੌਟ ਏਰੀਆ ਵਿੱਚ ਕੀਤੀਆਂ ਜਾ ਰਹੀਆਂ ਰੇਡ
ਇਸ ਮੌਕੇ ਡਾ. ਪ੍ਰਗਿਆ ਜੈਨ IPS ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। SSP ਫਰੀਦਕੋਟ ਨੇ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਤਾਂ ਕਿ ਨਸ਼ੇ ਨੂੰ ਜੜ ਤੋ ਖਤਮ ਕੀਤਾ ਜਾ ਸਕੇ।