ਪੰਜਾਬ ਸਰਕਾਰ ਨੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਹੈ। ਇਨ੍ਹਾਂ ਵਿਚ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਦੇ ਵਿਧਾਇਕ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਸ਼ਾਮਲ ਹਨ, ਜਿਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।