ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ ਕਰਨ ਦੀ ਤਾਰੀਖ ‘ਚ ਕੀਤਾ ਵਾਧਾ
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਦੀ ਤਾਰੀਖ ‘ਚ 31 ਅਗਸਤ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਤਾਰੀਖ 15 ਅਗਸਤ ਤੱਕ ਸੀ ਪਰ ਹੁਣ ਇਸ ‘ਚ ਵਾਧਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ ਰੱਖੜੀ ਦੇ ਤਿਉਹਰ ‘ਤੇ ਮਾਂ-ਧੀਆਂ ਨਾਲ ਵਾਪਰਿਆ ਭਾਣਾ! ਇੱਕ ਧੀ ਦੀ ਹੋਈ ਮੌ.ਤ ॥ Latest News
ਜਾਣਕਾਰੀ ਅਨੁਸਾਰ ਪ੍ਰੋਸੋਨਲ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕਰਨ ਸਬੰਧੀ ਟਰਾਂਸਫਰ ਪਾਲਿਸੀ ਤਹਿਤ ਤਾਰੀਖ ਵਿਚ ਵਾਧਾ ਕੀਤਾ ਗਿਆ ਹੈ। ਨਵੇਂ ਹੁਕਮਾਂ ਮੁਤਾਬਿਕ ਹੁਣ 31 ਅਗਸਤ ਤੱਕ ਪੰਜਾਬ ‘ਚ ਬਦਲੀਆਂ ਹੋ ਸਕਣਗੀਆਂ।









