ਪੰਜਾਬ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਲਈ ਕਰ ਦਿੱਤਾ ਵੱਡਾ ਐਲਾਨ || Punjab News

0
364
The Punjab government has made a big announcement for the job seekers

ਪੰਜਾਬ ਸਰਕਾਰ ਨੇ ਨੌਕਰੀ ਦੇ ਚਾਹਵਾਨਾਂ ਲਈ ਕਰ ਦਿੱਤਾ ਵੱਡਾ ਐਲਾਨ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਨੇ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨ ਨਾਲ ਸਮਝੌਤੇ ਤੇ ਦਸਤਖ਼ਤ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 50,000 ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਐਲਾਨ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗ ਦੇ ਦਿੱਗਜਾਂ, ਨੀਤੀ ਨਿਰਮਾਤਾਵਾਂ ਅਤੇ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ( ਸੀ.ਈ.ਓਜ਼ ਓ) ਮੀਟ-2024 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੀਤਾ।

ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨਾਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ ਗਏ।

23 ਸਿਖਲਾਈ ਕੇਂਦਰਾਂ ਦਾ ਡਿਜੀਟਲ ਉਦਘਾਟਨ

ਉਨ੍ਹਾਂ ਨੇ 750 ਉਮੀਦਵਾਰਾਂ ਦੇ ਨਾਲ ਰਾਜ ਭਰ ਵਿੱਚ 23 ਸਿਖਲਾਈ ਕੇਂਦਰਾਂ ਦਾ ਡਿਜੀਟਲ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ, ‘ਸਾਡੇ ਨੌਜਵਾਨਾਂ ਅਤੇ ਵਰਕ ਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ ਵਿਸ਼ੇ ‘ਤੇ ਇੱਕ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਕਾਸਸ਼ੀਲ ਬਾਜ਼ਾਰ ਦੇ ਸੰਦਰਭ ਵਿੱਚ ਨੌਜਵਾਨਾਂ ਅਤੇ ਵਰਕ ਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ।

ਕਿਸ -ਕਿਸ ਨੇ ਕੀਤੀ ਸ਼ਿਰਕਤ ?

ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਇੰਸਟੀਚਿਊਟ ਦੇ ਸਹਾਇਕ ਡਾਇਰੈਕਟਰ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰ ਭਾਰਤ ਦੇ ਸਿੱਖਿਆ ਸਿੱਖਿਆ ਦੇ ਡਾਇਰੈਕਟਰ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸੰਜੀਵ ਸ਼ਰਮਾ , ਆਰ.ਡੀ.ਐਸ.ਡੀ.ਈ. ਪੰਜਾਬ ਦੇ ਖੇਤਰੀ ਡਾਇਰੈਕਟਰ ਲੈਫਟੀਨੈਂਟ ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਅਤੇ ਉਚੇਰੀ ਸਿੱਖਿਆ ਵਿਭਾਗ ਨਵੀਂ ਦਿੱਲੀ ਦੇ ਡਾਇਰੈਕਟਰ ਭੁਪੇਸ਼ ਚੌਧਰੀ ਅਤੇ ਐਚ.ਡੀ.ਸੀ.ਸੀ.ਆਈ. ਚੇਅਰਮੈਨ ਰੁਪਿੰਦਰ ਸਚਦੇਵਾ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ : ਟ੍ਰੇਨ ਭਟਕ ਗਈ ਰਾਹ, ਅੱਧੇ ਘੰਟੇ ਬਾਅਦ ਡਰਾਈਵਰ ਨੂੰ ਆਇਆ ਹੋਸ਼!

ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਨਿਭਾਏਗਾ ਅਹਿਮ ਭੂਮਿਕਾ

ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ.ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਡੀ.ਡੀ.ਯੂ.-ਜੀ.ਕੇ.ਵਾਈ. ਇਸ ਪਹਿਲਕਦਮੀ ਤਹਿਤ ਇਹ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਮਾਈ ਭਾਗੋ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਵੀ.ਐਸ.ਐਮ (ਸੇਵਾਮੁਕਤ), ਡਾਇਰੈਕਟਰ ਜਨਰਲ ਸੀ-ਪੀਆਈਟੀ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਹਾਜ਼ਰ ਸਨ।

 

 

 

 

 

LEAVE A REPLY

Please enter your comment!
Please enter your name here