ਪੰਜਾਬ ਪੁਲਿਸ ਨਫ਼ਰਤੀ ਭਾਸ਼ਣ ਦੇਣ ਤੇ ਕਿਸੇ ਵੀ ਭਾਈਚਾਰੇ ਵਿਰੁੱਧ ਅਪਸ਼ਬਦ ਬੋਲਣ ਵਾਲਿਆਂ ‘ਤੇ ਕਰੇਗੀ ਪਰਚੇ ਦਰਜ

0
108

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਸਖ਼ਤ ਰੁਖ ਅਪਣਾ ਰਹੀ ਹੈ। ਤਿੰਨ ਮਹੀਨਿਆਂ ਵਿੱਚ ਹਥਿਆਰਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਨਫ਼ਰਤ ਭਰੀ ਭਾਸ਼ਾ/ਅਪਸ਼ਬਦ ਵਰਤਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾਣਗੇ।ਪੁਲਿਸ ਨੇ ਇਸ ਦੇ ਲਈ ਪੂਰੇ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਹੈ, ਜੋ 90 ਦਿਨਾਂ ਤੱਕ ਜਾਰੀ ਰਹੇਗੀ। ਇਸ ਦੌਰਾਨ ਸਾਰੇ ਜਿਲ੍ਹਿਆਂ ਵਿੱਚ ਪੁਲਿਸ ਦੀਆਂ ਵੱਖਰੀਆਂ ਟੀਮਾਂ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕੰਮ ਕਰਨਗੀਆਂ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਦੀ ਸੂਰਤ ਵਿੱਚ ਕੇਸ ਦਰਜ ਕੀਤੇ ਜਾਣਗੇ। ਸੋਸ਼ਲ ਮੀਡੀਆ ‘ਤੇ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਦੇ ਖਾਤਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ-ਪ੍ਰਸ਼ਾਸਨ ਵੱਲੋਂ ਅਸਲਾ ਲਾਇਸੰਸ ਧਾਰਕਾਂ ਦੇ ਹਥਿਆਰਾਂ ਅਤੇ ਹੋਰ ਸਬੰਧਤ ਕਾਗਜ਼ਾਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਨ੍ਹਾਂ ਲਾਇਸੈਂਸ ਧਾਰਕਾਂ ਦੇ ਪਤੇ ਜਾਅਲੀ ਪਾਏ ਗਏ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਜਿਹੜੇ ਨੌਜਵਾਨ ਗੀਤਾਂ ਜਾਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਸਬੰਧਤ ਪੋਸਟਾਂ ਪਾਉਂਦੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here