ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਅੱਜ ਤੀਜੇ ਦਿਨ ਦੀ ਕਾਰਵਾਈ ਦੌਰਾਨ ਵੀ ਜ਼ਬਰਸਦਸਤ ਹੰਗਾਮਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। ਲੋਕਾਂ ਦੇ ਮੁੱਦਿਆਂ ਨੂੰ ਸਦਨ ’ਚ ਚੁੱਕਣ ਦੀ ਬਜਾਏ ਸਦਨ ’ਚ ਮੁੱਖ ਮੰਤਰੀ ਦੇ ਆਉਂਦਿਆਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਇਸੇ ਦੌਰਾਨ ਪੰਜਾਬ  ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕੀਤਾ। ਜਿਸ ਨੂੰ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਹੈ। ਇਸਦੇ ਨਾਲ ਹੀ ਗੁੱਡਸ ਐਂਡ ਸਰਵਿਸ ਟੈਕਸ ਬਿੱਲ ਪੇਸ਼ ਕੀਤਾ ਗਿਆ। ਇਸਨੂੰ ਵੀ ਪਾਸ ਕਰ ਦਿੱਤਾ ਹੈ।

ਉਥੇ ਹੀ ਬਹਿਸਬਾਜ਼ੀ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਕਾਂਗਰਸੀ ਵਿਧਾਇਕਾਂ ਨੂੰ ਝਾੜ ਪਾਉਂਦੇ ਹੋਏ ਸਪੀਕਰ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਨੇ ਸਦਨ ਦੇ ਦੋ ਦਿਨ ਖ਼ਰਾਬ ਕੀਤੇ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਕਾਂਗਰਸ ਦੇ ਵਿਧਾਇਕ ਪੂਰੀ ਤਿਆਰੀ ਕਰਕੇ ਆਉਣ। ਕਾਂਗਰਸ ਦੇ ਹੰਗਾਮੇ ਵਿਚਾਲੇ ਸਪੀਕਰ ਨੂੰ ਸੋਮਵਾਰ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

 

LEAVE A REPLY

Please enter your comment!
Please enter your name here