Punjabi Singer ਐਮੀ ਵਿਰਕ ਦੇ ਪਿਤਾ ਬਣੇ ਪਿੰਡ ਦੇ ਸਰਪੰਚ,ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ
ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ (Ammy Virk) ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ : Elon Musk ਨੇ ਬਣਾਇਆ ਵੱਡਾ ਰਿਕਾਰਡ, X ‘ਤੇ ਬਣਾਏ ਸਭ ਤੋਂ ਵੱਧ ਫਾਲੋਅਰਜ਼
ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ
ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ।