4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ , ਆਟੋ ਨਾਲ ਅਵਾਰਾ ਪਸ਼ੂ ਟਕਰਾਉਣ ਕਾਰਨ ਚਾਲਕ ਦੀ ਮੌਤ || Punjab News

0
54
The shadow of the father rose from the head of 4 children, the driver died due to the collision of stray cattle with the auto

4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ , ਆਟੋ ਨਾਲ ਅਵਾਰਾ ਪਸ਼ੂ ਟਕਰਾਉਣ ਕਾਰਨ ਚਾਲਕ ਦੀ ਮੌਤ

ਅਬੋਹਰ ਦੇ ਪਿੰਡ ਕੱਲਰਖੇੜਾ ਨੇੜੇ ਬੀਤੀ ਦੁਪਹਿਰ ਇੱਕ ਵੱਡਾ ਭਾਣਾ ਵਾਪਰ ਗਿਆ ਜਿੱਥੇ ਕਿ ਸੜਕ ‘ਤੇ ਅਚਾਨਕ ਪਸ਼ੂ ਆਉਣ ਕਾਰਨ ਇੱਕ ਵਿਅਕਤੀ ਦਾ ਆਟੋ ਪਲਟ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸਦੀ ਹਾਲਤ ਨੂੰ ਦੇਖਦੇ ਹੋਏ ਇਲਾਜ ਲਈ ਉਸਨੂੰ ਸ੍ਰੀਗੰਗਾਨਗਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਦੁਪਹਿਰ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵੇਦ ਪ੍ਰਕਾਸ਼ ਪੁੱਤਰ ਮੁਨਸ਼ੀਰਾਮ ਉਮਰ ਕਰੀਬ 32 ਸਾਲ ਵਜੋਂ ਹੋਈ ਹੈ। ਮ੍ਰਿਤਕ ਤਿੰਨ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ।

ਇਲਾਜ ਦੌਰਾਨ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਕੱਲਰਖੇੜਾ ਨਿਵਾਸੀ ਵੇਦ ਪ੍ਰਕਾਸ਼ ਜੋ ਕਿ ਪਿੰਡ ‘ਚ ਸਬਜ਼ੀ ਦੀ ਦੁਕਾਨ ਚਲਾਉਂਦਾ ਹੈ, ਬੀਤੀ ਦੁਪਹਿਰ ਕਿਸੇ ਦੇ ਆਟੋ ‘ਚ ਸ੍ਰੀ ਗੰਗਾਨਗਰ ਜਾ ਰਿਹਾ ਸੀ ਕਿ ਨੈਸ਼ਨਲ ਹਾਈਵੇਅ 15 ‘ਤੇ ਅਚਾਨਕ ਇਕ ਪਸ਼ੂ ਆ ਗਿਆ ਅਤੇ ਆਟੋ ਨਾਲ ਟਕਰਾ ਗਿਆ। ਟੱਕਰ ਕਾਰਨ ਆਟੋ ਪਲਟ ਗਿਆ ਤੇ ਵੇਦ ਪ੍ਰਕਾਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਅਬੋਹਰ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਉਸ ਨੂੰ ਰੈਫਰ ਕਰ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਸ੍ਰੀਗੰਗਾਨਗਰ ਦੇ ਜਨ ਸੇਵਾ ਹਸਪਤਾਲ ਲੈ ਗਏ, ਜਿੱਥੇ ਬਾਅਦ ਦੁਪਹਿਰ ਉਸ ਦੀ ਮੌਤ ਹੋ ਗਈ।

ਅਵਾਰਾ ਪਸ਼ੂਆਂ ਦੇ ਹੱਲ ਦੀ ਕੀਤੀ ਮੰਗ

ਕਾਲਰਖੇੜਾ ਚੌਕੀ ਦੇ ASI ਗੁਰਮੇਲ ਸਿੰਘ ਨੇ ਮ੍ਰਿਤਕ ਦੇ ਭਰਾ ਸੋਨੂੰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ ‘ਤੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਅਤੇ ਹੋਰ ਪੰਚਾਇਤਾਂ ਵੀ ਉਥੇ ਪਹੁੰਚ ਗਈਆਂ ਅਤੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਅਵਾਰਾ ਪਸ਼ੂਆਂ ਦੇ ਹੱਲ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਐਲਵਿਸ਼ ਯਾਦਵ ਨੂੰ ED ਨੇ ਭੇਜਿਆ ਨੋਟਿਸ, 23 ਜੁਲਾਈ ਤੱਕ ਪੇਸ਼ ਹੋਣ ਦੇ ਆਦੇਸ਼

ਲੋਕਾਂ ਨੇ ਦੱਸਿਆ ਕਿ ਸ਼ਹਿਰ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਵਿੱਚ ਵੀ ਪਸ਼ੂਆਂ ਦੀ ਭਰਮਾਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਸ਼ਹਿਰ ‘ਚ ਪਸ਼ੂ ਫੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਸੈਂਕੜੇ ਪਸ਼ੂਆਂ ਨੂੰ ਕਾਬੂ ਕਰਕੇ ਸਲੇਮਸ਼ਾਹ ਗਊਸ਼ਾਲਾ ‘ਚ ਭੇਜਿਆ ਜਾ ਚੁੱਕਾ ਹੈ।

 

 

 

LEAVE A REPLY

Please enter your comment!
Please enter your name here