ਅਣਪਛਾਤੇ ਲੁਟੇਰਿਆ ਨੇ ਸ਼ਰਾਬ ਦੇ ਠੇਕੇ ‘ਤੇ ਲੁੱਟ ਦੀ ਵਾਰ.ਦਾਤ ਨੂੰ ਦਿੱਤਾ ਅੰਜ਼ਾਮ
ਬਠਿੰਡਾ ‘ਚ ਪੰਜਾਬ-ਹਰਿਆਣਾ ਸਰਹੱਦ ਨੇੜੇ ਪੈਂਦੇ ਪਿੰਡ ਕਮਾਲੂ ‘ਚ ਸ਼ਨੀਵਾਰ ਦੇਰ ਸ਼ਾਮ ਦੋ ਅਣਪਛਾਤੇ ਲੁਟੇਰਿਆਂ ਨੇ ਸ਼ਰਾਬ ਦੇ ਠੇਕੇ ਦੇ ਮੁਲਾਜ਼ਮ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਕੇ ਫਰਾਰ ਹੋ ਗਏ। ਜ਼ਖ਼ਮੀ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਾ ਅਤੇ ਡੀ.ਐਸ.ਪੀ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਬੀਤੀ ਸ਼ਾਮ ਰਾਮਾ ਮੰਡੀ ਦੇ ਪਿੰਡ ਕਮਾਲੂ ‘ਚ ਮਲਹੋਤਰਾ ਗਰੁੱਪ ਦੇ ਸ਼ਰਾਬ ਦੇ ਠੇਕੇ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਆ ਕੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀਪਕ ਕੁਮਾਰ ਉਰਫ ਦੀਪੂ ਵਾਸੀ ਉੱਤਰ ਪ੍ਰਦੇਸ਼ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਦੀਪਕ ‘ਤੇ ਕਈ ਵਾਰ ਕੀਤੇ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਅਤੇ ਠੇਕੇ ਦੀ ਰਕਮ ਵਾਲਾ ਗੱਲਾਂ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ‘ਚ ਕ੍ਰੇਜ਼: ਸਰਪੰਚ ਦੇ ਅਹੁਦੇ ਲਈ 52825 ਅਰਜ਼ੀਆਂ || Punjab News
ਗੋਲਕ ‘ਚ ਕਿੰਨਾ ਪੈਸਾ ਸੀ, ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ। ਜ਼ਖ਼ਮੀ ਕਰਿੰਦੇ ਦੀਪੂ ਨੂੰ ਇਲਾਜ ਲਈ ਬਠਿੰਡਾ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਦੀਪਕ ਦਾ ਇਕ ਮੋਢਾ ਬੁਰੀ ਤਰ੍ਹਾਂ ਕੱਟ ਦਿੱਤਾ ਹੈ, ਜਿਸ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਥਾਣਾ ਰਾਮਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।