ਮੁੜ ਵਿਗੜਨ ਵਾਲਾ ਹੈ ਮੌਸਮ, 26 ਸਤੰਬਰ ਤੱਕ ਚਿਤਾਵਨੀ ਹੋਈ ਜਾਰੀ
ਇਸ ਸਾਲ ਦੇਸ਼ ਭਰ ਦੇ ਰਾਜਾਂ ਵਿਚ ਰਿਕਾਰਡ ਮੀਂਹ ਦਰਜ ਕੀਤਾ ਗਿਆ। ਇਕੱਲੇ ਸਤੰਬਰ ਵਿੱਚ ਦਿੱਲੀ ਵਿੱਚ 1000 ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ 23 ਸਤੰਬਰ ਤੋਂ ਪੱਛਮੀ ਰਾਜਸਥਾਨ ਅਤੇ ਬੰਗਾਲ ਦੀ ਖਾੜੀ ਤੋਂ ਹਟਣਾ ਸ਼ੁਰੂ ਕਰ ਦੇਵੇਗਾ।
ਪੈ ਸਕਦਾ ਭਾਰੀ ਮੀਂਹ
ਇਸ ਦੇ ਨਾਲ ਹੀ ਆਈਐਮਡੀ ਨੇ ਰਾਜਸਥਾਨ ਅਤੇ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਬਾਰੇ ਵੀ ਕਿਹਾ ਹੈ। ਇਸ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ | ਇਸ ਦਾ ਅਸਰ ਉਤਰੀ ਭਾਰਤ ਦੇ ਕਈ ਸੂਬਿਆਂ ਉਤੇ ਵੀ ਪੈ ਸਕਦਾ ਹੈ। ਪੰਜਾਬ, ਹਰਿਆਣਾ, ਹਿਮਾਚਲ ਵਿਚ ਵੀ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਗੜ ਸਕਦਾ ਹੈ। ਇਸ ਦੌਰਾਨ ਕੁਝ ਸੂਬਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਉੱਤਰ ਪੂਰਬੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਕਿਹਾ ਕਿ 21 ਸਤੰਬਰ ਦਿਨ ਸ਼ਨੀਵਾਰ ਨੂੰ ਕੋਈ ਖਾਸ ਮੌਸਮੀ ਗਤੀਵਿਧੀਆਂ ਨਹੀਂ ਹੋਣ ਵਾਲੀਆਂ ਹਨ। ਜਦੋਂ ਕਿ ਦਿੱਲੀ ਐਨਸੀਆਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਅਸਮਾਨ ਵਿਚ ਬੱਦਲਵਾਈ ਰਹੇਗੀ, ਦੱਖਣੀ ਅਤੇ ਪ੍ਰਾਇਦੀਪ ਭਾਰਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਕੇਰਲ ਅਤੇ ਤਾਮਿਲਨਾਡੂ ਵਿੱਚ ਮੀਂਹ ਪੈ ਸਕਦਾ ਹੈ। ਪਰ, ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਸੋਮਵਾਰ ਨੂੰ ਛੁੱਟੀ ਦਾ ਹੋਇਆ ਐਲਾਨ, ਸਕੂਲ ਤੇ ਦਫਤਰ ਰਹਿਣਗੇ ਬੰਦ
ਅਗਲੇ ਤਿੰਨ ਦਿਨਾਂ ਵਿੱਚ ਹੋ ਸਕਦੀ ਹਲਕੀ ਬਾਰਿਸ਼
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਛੱਤੀਸਗੜ੍ਹ ਵਿੱਚ 23 ਤੋਂ 26 ਸਤੰਬਰ ਤੱਕ, ਵਿਦਰਭ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ 24 ਤੋਂ 26 ਸਤੰਬਰ ਤੱਕ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ 25 ਤੋਂ 26 ਸਤੰਬਰ ਦਰਮਿਆਨ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 26 ਸਤੰਬਰ ਨੂੰ ਬਿਹਾਰ ਅਤੇ ਪੱਛਮੀ ਬੰਗਾਲ ਦੇ ਖੇਤਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ, ਇਸ ਸਮੇਂ ਦੌਰਾਨ, ਉੱਚ ਤਾਪਮਾਨ ਅਤੇ ਨਮੀ ਲੋਕਾਂ ਨੂੰ ਬਹੁਤ ਪਰੇਸ਼ਾਨ ਕਰੇਗੀ।