ਬ੍ਰੇਕਅੱਪ ਤੋਂ ਨਾਰਾਜ਼ ਨੌਜਵਾਨ ਨੇ ਲੜਕੀ ‘ਤੇ ਚਾਕੂ ਨਾਲ ਕੀਤਾ ਹਮਲਾ

0
61

ਦਿੱਲੀ ‘ਚ ਇੱਕ ਨੌਜਵਾਨ ਵਲੋਂ ਇੱਕ ਲੜਕੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਆਦਰਸ਼ ਨਗਰ ਇਲਾਕੇ ‘ਚ ਸੋਮਵਾਰ ਨੂੰ ਬ੍ਰੇਕਅੱਪ ਤੋਂ ਨਾਰਾਜ਼ ਇੱਕ ਨੌਜਵਾਨ ਨੇ ਇੱਕ ਲੜਕੀ ‘ਤੇ ਚਾਕੂ ਨਾਲ 6 ਵਾਰ ਕੀਤੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਹੈ। ਮੁਲਜ਼ਮ ਦਾ ਨਾਂ ਸੁਖਵਿੰਦਰ ਹੈ ਅਤੇ ਉਸ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਦੇ ਕੰਝਾਵਲਾ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ‘ਚ ਬਲਾਤਕਾਰ ਦੀ ਨਹੀਂ ਹੋਈ ਪੁਸ਼ਟੀ

ਪੀੜਤਾ ਦਿੱਲੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਹੈ। ਉਸ ਦੀ ਸੁਖਵਿੰਦਰ ਨਾਲ 5 ਸਾਲ ਪਹਿਲਾਂ ਦੋਸਤੀ ਹੋਈ ਸੀ। ਉਨ੍ਹਾਂ ਦਾ ਇਹ ਰਿਸ਼ਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ, ਇਸ ਲਈ ਲੜਕੀ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਇਹ ਗੱਲ ਬਰਦਾਸ਼ਤ ਨਾ ਕਰ ਸਕਿਆ। ਉਸ ਨੇ ਸੋਮਵਾਰ ਨੂੰ ਲੜਕੀ ਨੂੰ ਮਿਲਣ ਲਈ ਬੁਲਾਇਆ। ਉਹ ਜਾਣਨਾ ਚਾਹੁੰਦਾ ਸੀ ਕਿ ਲੜਕੀ ਨੇ ਉਸ ਨਾਲ ਬ੍ਰੇਕਅੱਪ ਕਿਉਂ ਕੀਤਾ। ਲੜਕੀ ਘਰ ਦੇ ਕੋਲ ਗਲੀ ‘ਚ ਉਸ ਨੂੰ ਮਿਲਣ ਗਈ। ਇਸ ਤੋਂ ਬਾਅਦ ਲੜਕੇ ਨੇ ਉਸ ‘ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ।

ਇਹ ਵੀ ਪੜ੍ਹੋ: SYL ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਹੋਵੇਗੀ ਅਹਿਮ…

ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਘਟਨਾ ਸੀਸੀਟੀਵੀ ‘ਚ ਰਿਕਾਰਡ ਹੋ ਗਈ ਹੈ, ਜਿਸ ‘ਚ ਦੋਸ਼ੀ ਲੜਕੀ ਨੂੰ ਗਲੀ ‘ਚ ਲਿਜਾਂਦੇ ਸਮੇਂ ਅਚਾਨਕ ਉਸ ‘ਤੇ ਹਮਲਾ ਕਰ ਦਿੰਦਾ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਤਕਨੀਕੀ ਨਿਗਰਾਨੀ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦਿੱਲੀ ਤੋਂ ਭੱਜ ਕੇ ਅੰਬਾਲਾ ਵਿੱਚ ਲੁਕ ਗਿਆ ਸੀ। ਪੁਲਸ ਟੀਮ ਨੇ ਅੰਬਾਲਾ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

LEAVE A REPLY

Please enter your comment!
Please enter your name here