ਨਹਿਰ ‘ਚ ਨਹਾਉਣ ਗਿਆ ਸੀ ਨੌਜਵਾਨ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ॥ Today News ॥ Punjab News

0
87

ਨਹਿਰ ‘ਚ ਨਹਾਉਣ ਗਿਆ ਸੀ ਨੌਜਵਾਨ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ

ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚੋਂ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਤਾਜ਼ਾ ਮਾਮਲਾ ਹੁਣ ਅਜਨਾਲਾ ਦੇ ਰਾਜਾਸਾਂਸੀ ਤੋ ਲੰਘਦੀ ਲਾਹੌਰ ਨਹਿਰ ਬ੍ਰਾਂਚ ਤੋਂ ਸਾਹਮਣੇ ਆਇਆ ਹੈ ਜਿੱਥੇ ਨਹਾਉਣ ਗਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦਾ ਹੱਥ ਛੁੱਟਣ ਤੇ ਪਾਣੀ ਦਾ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਿਆ। 18 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਨੌਜਵਾਨ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਮਥੁਰਾ ‘ਚ ਡਿੱਗੀ ਪਾਣੀ ਦੀ ਟੈਂਕੀ , 2 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ || Today News

ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦਾ ਇੱਕ ਦਿਨ ਪਹਿਲਾਂ ਹੀ ਜਨਮਦਿਨ ਸੀ ਅਤੇ ਉਹ ਆਪਣੇ ਪੰਜ ਦੋਸਤਾਂ ਦੇ ਨਾਲ ਮਿਲ ਕੇ ਸਵੀਮਿੰਗ ਪੂਲ ਵਿੱਚ ਨਹਾਉਣ ਦੇ ਲਈ ਘਰੋਂ ਕਹਿ ਕੇ ਗਿਆ ਸੀ। ਰਸਤੇ ਵਿੱਚ ਉਨਾਂ ਨਹਿਰ ਵਿੱਚ ਨਹਾਉਣਾ ਸਹੀ ਸਮਝਿਆ। ਇਸ ਦੌਰਾਨ ਜਦੋਂ ਉਹ ਨਹਿਰ ‘ਚ ਨਹਾ ਰਹੇ ਸਨ ਤਾਂ ਪਲਵਿੰਦਰ ਹੱਥ ਛੁੱਟਣ ਕਾਰਨ ਡੁੱਬ ਗਿਆ।

ਪਰਿਵਾਰ ਨੇ ਪ੍ਰਸ਼ਾਸਨ ਤੋਂ ਪੁੱਤ ਦੀ ਭਾਲ ਕਰਨ ਦੀ ਲਗਾਈ ਗੁਹਾਰ

ਇਸ ਮੌਕੇ ਮ੍ਰਿਤਕ ਪਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪਲਵਿੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ ਘਰੋਂ ਸਵਿੰਗ ਪੋਲ ਤੇ ਨਹਾਉਣ ਗਿਆ ਸੀ ਪਰ ਉਹਨਾਂ ਦੇ ਦੋਸਤਾਂ ਮੁਤਾਬਕ ਉਹ ਨਹਿਰ ਵਿੱਚ ਨਹਾਉਣ ਲੱਗ ਪਏ। ਜਿਸ ਦੌਰਾਨ ਪਲਵਿੰਦਰ ਸਿੰਘ ਨਹਿਰ ਵਿੱਚ ਡੁੱਬ ਗਿਆ ਤੇ ਉਸ ਤੋਂ ਬਾਅਦ 18 ਘੰਟੇ ਬੀਤ ਜਾਣ ਤੋਂ ਉਪਰੰਤ ਵੀ ਉਹ ਨਹੀਂ ਮਿਲਿਆ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਭਾਲ ਕੀਤੀ ਜਾਵੇ ।

LEAVE A REPLY

Please enter your comment!
Please enter your name here