ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ ਅਤੇ ਜਦੋਂ ਕੈਦੀਆਂ ਨੂੰ ਸ਼ਾਂਤ ਕਰਨ ਲਈ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਹੋਰ ਭੜਕ ਗਏ ਅਤੇ ਪੁਲਿਸ ਫੋਰਸ ’ਤੇ ਹਮਲਾ ਕਰ ਦਿੱਤਾ।
ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ ਅਤੇ ਧਾਰੀਵਾਲ ਪੁਲਿਸ ਥਾਣਾ ਸਦਰ ਦੇ ਐਸ.ਐਚ.ਓ ਮਨਦੀਪ ਸਿੰਘ ਅਤੇ ਜਗਦੀਪ ਸਿੰਘ ਏ.ਐਸ.ਆਈ ਪੁਲਿਸ ਫੋਟੋਗ੍ਰਾਫਰ ਜ਼ਖਮੀ ਹੋਣ ਦੀ ਖਬਰ ਹੈ।
ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੇਂਦਰੀ ਜੇਲ੍ਹ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।









