ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, 23 ਲੱਖ ਰੁਪਏ ਕੈਸ਼ ਤੇ ਗਹਿਣੇ ਲੈ ਹੋਏ ਫਰਾਰ
ਹੁਸ਼ਿਆਰਪੁਰ ‘ਚ ਇੱਕ ਸੁਨਿਆਰੇ ਦੀ ਦੁਕਾਨ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਿਤ ਦੇ ਦੱਸਣ ਮੁਤਾਬਕ ਉਸ ਵਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲ੍ਹੀ ਗਈ ਸੀ ਜਿਸ ਤੋਂ ਬਾਅਦ ਦੋ ਮੋਟਰ ਸਾਈਕਲ ਸਵਾਰ ਉਹਦੇ ਕੋਲ ਸੋਨੇ ਦੀ ਜਾਂਚ ਕਰਵਾਉਣ ਆਉਂਦੇ ਹਨ ਅਤੇ ਮੌਕਾ ਪਾਕੇ ਉਸ ‘ਤੇ ਹਮਲਾ ਕਰ ਉਸ ਨੂੰ ਟੇਪ ਦੇ ਨਾਲ ਬੰਧਕ ਬਣਾ ਕੇ 1 ਕਿਲੋ ਸੋਨਾ ਅਤੇ ਚਾਂਦੀ ਅਤੇ 23 ਲੱਖ ਰੁਪਇਆ ਕੈਸ਼ ਲੈਕੇ CCTV ਦੇ DVR ਸਹਿਤ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਜਲਦ ਗਰਮੀ ਤੋਂ ਮਿਲੇਗੀ ਰਾਹਤ, 26 ਜੂਨ ਤੋਂ ਵੈਸਟਰਨ ਡਿਸਟਰਬੈਂਸ ਦਾ…
ਇਸ ਬਾਰੇ ਬੋਲਦੇ DSP ਸਿਟੀ ਅਮਰ ਨਾਥ ਨੇ ਦੱਸਿਆ ਹੈ ਕਿ ਇਸ ਦੁਕਾਨ ਦਾ ਮਾਲਿਕ ਪਿੰਡ ਗਿਆ ਹੋਇਆ ਹੈ ਅਤੇ ਉਸ ਦੇ ਪਿੱਛੋਂ ਦੁਕਾਨ ਦੇ ਕਾਰੀਗਰ ਨਾਲ ਇਹ ਲੁੱਟ ਦੀ ਘਟਨਾ ਹੋਈ ਹੈ ਉਸ ਦੇ ਦੱਸਣ ਮੁਤਾਬਕ ਸਭ ਕੁਛ ਨੋਟ ਕਰ ਲਿਆ ਗਿਆ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹ।