ਪੰਜਾਬ ਦੇ ਇਸ ਸ਼ਹਿਰ ਨੂੰ ਮੁਕੰਮਲ ਤੌਰ ਉਤੇ ਕਰ ਦਿੱਤਾ ਗਿਆ ਬੰਦ… || Punjab news

0
117
This city of Punjab has been completely shut down...

ਪੰਜਾਬ ਦੇ ਇਸ ਸ਼ਹਿਰ ਨੂੰ ਮੁਕੰਮਲ ਤੌਰ ਉਤੇ ਕਰ ਦਿੱਤਾ ਗਿਆ ਬੰਦ…

ਹਿੰਦੂ ਜਥੇਬੰਦੀਆਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਨਾਭਾ ਸ਼ਹਿਰ ਨੂੰ ਪੂਰਨ ਤੌਰ ਉਤੇ ਬੰਦ ਕਰਕੇ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਬੀਤੇ ਦਿਨੀਂ ਬਾਵਨ ਦੁਆਦਸੀ ਤੋਂ ਪਹਿਲਾਂ ਨਗਰ ਕੌਂਸਲ ਨਾਭਾ ਵੱਲੋਂ ਧਾਰਮਿਕ ਜਥੇਬੰਦੀਆਂ ਦੇ ਬੋਰਡ ਉਤਾਰ ਕੇ ਕਥਿਤ ਤੌਰ ਉਤੇ ਕੂੜੇ ਵਾਲੀ ਟਰਾਲੀ ਵਿੱਚ ਰੱਖ ਦਿਤੇ ਸੀ।

ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾਵੇ

ਜਿੱਥੇ ਕਿ ਤਿਉਹਾਰ ਤੋਂ ਬਾਅਦ ਅੱਜ ਸੋਮਵਾਰ ਸਵੇਰੇ ਵਪਾਰ ਮੰਡਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਹਿੰਦੂ ਸਮਾਜ ਦੇ ਲੋਕਾਂ ਵੱਲੋਂ ਸਥਾਨਕ ਦੇਵੀ ਦਿਆਲਾ ਚੌਂਕ ਮੰਦਰ ਵਿਖੇ ਇਕੱਠੇ ਹੋਏ ਅਤੇ ਆਪ ਆਗੂ ਪੰਕਜ ਪੱਪੂ ਖਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾਵੇ। ਇਸ ਮਸਲੇ ਉਤੇ ਬੋਲਦੇ ਹੋਏ ਹਿੰਦੂ ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਭਗਵਾਨ ਬਾਵਨ ਦੀਆਂ ਤਸਵੀਰਾਂ ਨੂੰ ਨਗਰ ਕੌਂਸਲ ਨਾਭਾ ਦੀ ਕੂੜੇ ਵਾਲੀ ਟਰਾਲੀਆਂ ਵਿੱਚ ਸੁੱਟਿਆ ਗਿਆ ਜਿਸ ਨਾਲ ਉਨ੍ਹਾਂ ਦੀ ਭਾਵਨਾਵਾਂ ਨੂੰ ਠੇਸ ਲੱਗੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਜ਼ਰੂਰੀ ਖਬਰ, ਮੁਲਤਵੀ ਹੋਇਆ ਇਹ ਪ੍ਰੋਗਰਾਮ

ਰੋਸ ਧਰਨੇ ਨੂੰ ਕੀਤਾ ਜਾਵੇਗਾ ਹੋਰ ਤੇਜ਼

ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਪੰਕਜ ਪੱਪੂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸ ਉਤੇ ਮਾਮਲਾ ਦਰਜ ਹੋਵੇ। ਸਮਾਜ ਨੇ ਕਿਹਾ ਕਿ ਜੇਕਰ ਹੁਣ ਵੀ ਪ੍ਰਸ਼ਾਸਨ ਉਨ੍ਹਾਂ ਦੀ ਸ਼ਿਕਾਇਤ ਉਤੇ ਕਾਰਵਾਈ ਨਹੀਂ ਕਰਦਾ ਤਾਂ ਇਸ ਰੋਸ ਧਰਨੇ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here