ਮਾਂ-ਪਿਓ ਦੇ ਜਿਗਰ ਦਾ ਟੁਕੜਾ ਸੀ ਇਹ ਮਾਸੂਮ ਬੱਚੀ, ਹਾਦਸੇ ਨੇ ਲਈ ਜਾਨ
ਲੁਧਿਆਣਾ ਵਿੱਚ ਸੋਮਵਾਰ (16 ਦਸੰਬਰ) ਸਵੇਰੇ ਸੈਕਟਰ-32 ਸਥਿਤ ਬੀਸੀਐਮ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਬੱਸ ਨੇ ਕੁਚਲ ਦਿੱਤਾ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੜਕੀ ਦਾ ਚਿਹਰਾ ਟਾਇਰ ਹੇਠ ਆ ਗਿਆ ਸੀ, ਜਿਸ ਕਾਰਨ ਉਸ ਦੀਆਂ ਅੱਖਾਂ ਵੀ ਬਾਹਰ ਨਿਕਲ ਗਈਆਂ। ਸਕੂਲ ਸਟਾਫ਼ ਨੇ ਬੱਚੀ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਾਲੀ ਸਾੜਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ || Punjab News
ਮ੍ਰਿਤਕ ਲੜਕੀ ਦੀ ਪਛਾਣ ਅਮਾਇਰਾ ਵਜੋਂ ਹੋਈ
ਲੜਕੀ ਦੀ ਪਛਾਣ ਅਮਾਇਰਾ ਵਾਸੀ ਭਾਮੀਆ ਰੋਡ ਵਜੋਂ ਹੋਈ ਹੈ। ਉਸਦੇ ਪਿਤਾ ਆਰ ਐਂਡ ਡੀ ਸਕੂਲ ਦੇ ਪ੍ਰਿੰਸੀਪਲ ਹਨ। ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਹੰਗਾਮਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਟਾਫ਼ ਨੇ ਸਕੂਲ ਦੇ ਗੇਟ ਨੂੰ ਅੰਦਰੋਂ ਤਾਲਾ ਲਗਾ ਦਿੱਤਾ ਹੈ। ਲੋਕਾਂ ਨੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੰਗਾਮੇ ਦੀ ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਪੁਲੀਸ ਫੋਰਸ ਸਮੇਤ ਪੁੱਜੇ। ਲੋਕਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ।