ਭਾਜਪਾ ਆਗੂਆਂ ਨੂੰ ਮਿਲੀ ਧਮਕੀ ਭਰੀ ਚਿੱਠੀ
ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਤੇ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ।
ਧਮਕੀ ਭਰੀ ਚਿੱਠੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਹੁੰਚੀ ਹੈ। ਇਸ ਚਿੱਠੀ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹੀ ਧਮਕੀ ਭਰੀ ਚਿੱਠੀ ਮਿਲੀ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।
ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ। ਖਾਲਿਸਤਾਨ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਹੋਏ ਹਨ। ਭਾਜਪਾ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ।