ਪੰਜਾਬੀ ਗਾਇਕਾ ਕਤਲ ਮਾਮਲੇ ਵਿਚ ਤਿੰਨ ਵਿਅਕਤੀ ਸ਼ੱਕ ਦੇ ਆਧਾਰ ਤੇ ਗ੍ਰਿਫ਼ਤਾਰ

0
113
arrested

ਲੁਧਿਆਣਾ, 20 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ ਵਿਖੇ ਪੰਜਾਬੀ ਗਾਇਕਾ (Punjabi singer) ਯਸਿ਼ੰਦਰ ਕੌਰ ਦੇ ਕਤਲ ਮਾਮਲੇ ਵਿਚ ਪੁਲਸ ਵਲੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹਨ ਤਿੰਨੋ ਜਣੇ

ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਵਿਖੇ ਪੰਜਾਬੀ ਗਾਇਕਾ ਯਸਿੰਦਰ ਕੌਰ (Yasinder Kaur) ਦੇ ਵਾਪਰੇੇ ਕਤਲ ਕਾਂਡ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਜਿਨ੍ਹਾਂ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਪ੍ਰੀਤਮ ਅਤੇ ਕਾਮਜੀਤ ਹਨ ਤੇ ਤੀਸਰੇ ਸ਼ੱਕੀ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ ਹੈ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ‘ਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਨੂੰ ਦੋ ਦਿਨਾਂ ਲਈ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ । ਪੁਲਸ ਮੁਤਾਬਕ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਯਸ਼ਿੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ, ਪਰ ਯਸ਼ਿੰਦਰ ਨੇ ਇਨਕਾਰ ਕਰ ਦਿੱਤਾ ਸੀ । ਇਸੇ ਰੰਜਸ਼ ਕਾਰਨ, ਸੁਖਵਿੰਦਰ 8 ਮਈ ਨੂੰ ਕੈਨੇਡਾ ਤੋਂ ਨੇਪਾਲ ਰਾਹੀਂ ਭਾਰਤ ‘ਚ ਦਾਖਲ ਹੋਇਆ । ਫਿਰ ਉਸਨੇ ਇੰਦਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਉਸਦੀ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਸੁੱਖਾ ਸੱਤ-ਅੱਠ ਸਾਲਾਂ ਤੋਂ ਕੈਨੇਡਾ ‘ਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ ।

LEAVE A REPLY

Please enter your comment!
Please enter your name here